ਪਿੰਡ ਖੁਡਾਲ ਕਲਾਂ ਦੇ 50 ਪਰਿਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ
ਬਰੇਟਾ, 21 ਅਗਸਤ (ਪਾਲ ਸਿੰਘ ਮੰਡੇਰ)- ਪਿੰਡ ਖੁਡਾਲ ਕਲਾਂ ’ਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਦੇ ਲਗਭਗ 50 ਪਰਿਵਾਰਾਂ ਨੇ ਸਰਕਲ ਪ੍ਰਧਾਨ ਰਾਜ ਕੁਮਾਰ ਬਾਂਸਲ ਦੀ ਅਗਵਾਈ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਪਟਵਾਰੀ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੇ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਭਾਜਪਾ ਨਾਲ ਜੁੜ ਰਹੇ ਹਨ।
ਡਿਪਟੀ ਕਮਿਸ਼ਨਰ ਨੂੰ ਪੱਤਰ ਸੌਂਪਦੇ ਹੋਏ ਯੂਨੀਅਨ ਆਗੂ। ਤਸਵੀਰ: ਲਵਲੀ
22-08-2026