22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਲੱਕਤੋੜਵੀਂ ਮਹਿੰਗਾਈ ਲਈ ਕੇਂਦਰ ਸਰਕਾਰ ਜ਼ਿੰਮੇਵਾਰ - ਸ਼ੰਭੂ ਮੰਡੇਰ

ਬਰੇਟਾ, 21 ਅਗਸਤ (ਪਾਲ ਸਿੰਘ ਮੰਡੇਰ)- ਲੱਕ ਤੋੜਵੀਂ ਮਹਿੰਗਾਈ ਲਈ ਕੇਂਦਰ ਸਰਕਾਰ ਜਿੰਮੇਵਾਰ ਹੈ। ਮਹਿੰਗਾਈ ਅਸਮਾਨ ਛੂਹ ਰਹੀ ਹੈ।

ਅਜੀਤ ਡੈਸਕ 22-08-2026
ਬਰੇਟਾ, 21 ਅਗਸਤ (ਪਾਲ ਸਿੰਘ ਮੰਡੇਰ)- ਲੱਕ ਤੋੜਵੀਂ ਮਹਿੰਗਾਈ ਲਈ ਕੇਂਦਰ ਸਰਕਾਰ ਜਿੰਮੇਵਾਰ ਹੈ। ਮਹਿੰਗਾਈ ਅਸਮਾਨ ਛੂਹ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਕਿਸਾਨ ਆਗੂ ਸ਼ੰਭੂ ਮੰਡੇਰ ਨੇ ਕਿਹਾ ਕਿ ਦਿਨੋਂ-ਦਿਨ ਵੱਧ ਰਹੀ ਲੱਕ ਤੋੜ ਮਹਿੰਗਾਈ ਨੇ ਗ਼ਰੀਬ ਤੇ ਆਮ ਲੋਕਾਂ ਦਾ ਜਿਊਣਾ ਦੁੱਭਰ ਕਰ ਰੱਖਿਆ ਹੈ, ਜ਼ਰੂਰੀ ਲੋੜਾਂ ਦੀਆਂ ਵਸਤਾਂ ਦੇ ਭਾਅ ਅਸਮਾਨ ਨੂੰ ਛੂਹ ਰਹੇ ਹਨ ਅਤੇ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੰਡ, ਸ਼ੱਕਰ, ਗੁੜ ,ਘੀ, ਤੇਲ, ਦਾਲਾਂ, ਪਿਆਜ਼ ਆਦਿ ਹਰ ਰੋਜ਼ ਜ਼ਰੂਰਤ ਦੀਆਂ ਚੀਜ਼ਾਂ ਲੋਕਾਂ ਦੀ ਰਸੋਈ ’ਚੋਂ ਇਸ ਕਰ ਕੇ ਬਾਹਰ ਹੁੰਦੀਆਂ ਜਾ ਰਹੀਆਂ ਹਨ ਕਿਉਂਕਿ ਆਮ ਲੋਕ ਉਕਤ ਵਸਤਾਂ ਨੂੰ ਖ਼ਰੀਦ ਨਹੀਂ ਕਰ ਸਕਦੇ। ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਵੱਧ ਰਹੀ ਮਹਿੰਗਾਈ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ, ਜਿਸ ਕਾਰਨ ਕਰੋੜਾਂ ਦੀ ਗਿਣਤੀ ’ਚ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਆਮ ਇਨਸਾਨ ਮਹਿੰਗਾਈ ਦੇ ਮੱਕੜ ਜਾਲ ’ਚ ਬੂਰੀ ਤਰਾਂ ਫਸਿਆ ਹੋਇਆ ਹੈ। ਜਿਵੇਂ-ਜਿਵੇਂ ਇਸ ’ਚੋਂ ਬਾਹਰ ਨਿਕਲਣ ਦਾ ਯਤਨ ਕਰਦਾ ਹੈ ਓਵੇਂ ਹੀ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਆਮ ਵਰਗ ਨੂੰ ਇਸ ਜਾਲ ’ਚ ਬੁਰੀ ਤਰ੍ਹਾਂ ਉਲਝਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਲਗਾਤਾਰ ਨਵੇਂ ਬੋਝ ਪਾ ਰਹੀ ਹੈ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਅਫ਼ੀਮ ਬਰਾਮਦ ਅਗਲੀ ਖ਼ਬਰ ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਵਿਦਿਆਰਥਣਾਂ ਵਲੋਂ ਸਕਿੱਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।