ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਨੇ ਡੀ.ਸੀ. ਨੂੰ ਦਿੱਤਾ ਧਰਨੇ ਦਾ ਨੋਟਿਸ
ਮਾਨਸਾ, 25 ਅਗਸਤ (ਫੱਤੇਵਾਲੀਆ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਦੇ ਵਫ਼ਦ ਵਲੋਂ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੂੰ 1 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਰਨਾ ਲਗਾਉਣ ਸਬੰਧੀ ਨੋਟਿਸ ਦਿੱਤਾ ਗਿਆ। ਸੂਬਾ ਆਗੂ ਮੇਵਾ ਸਿੰਘ, ਦਿਨੇਸ਼ ਸ਼ਰਮਾ, ਰਵੀਦਤ ਸ਼ਰਮਾ ਅਤੇ ਮਾਣਕ ਸ਼ਰਮਾ ਨੇ ਦੋਸ਼ ਲਗਾਇਆ ਕਿ ਸਥਾਨਕ ਸਰਕਾਰਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ, ਜਿਸ ਨੂੰ ਲੈ ਕੇ ਪਿੰਡ ਗੰਭੀਰਪੁਰ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ।
ਮਾਨਸਾ, 25 ਅਗਸਤ (ਫੱਤੇਵਾਲੀਆ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਦੇ ਵਫ਼ਦ ਵਲੋਂ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੂੰ 1 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਰਨਾ ਲਗਾਉਣ ਸਬੰਧੀ ਨੋਟਿਸ ਦਿੱਤਾ ਗਿਆ। ਸੂਬਾ ਆਗੂ ਮੇਵਾ ਸਿੰਘ, ਦਿਨੇਸ਼ ਸ਼ਰਮਾ, ਰਵੀਦਤ ਸ਼ਰਮਾ ਅਤੇ ਮਾਣਕ ਸ਼ਰਮਾ ਨੇ ਦੋਸ਼ ਲਗਾਇਆ ਕਿ ਸਥਾਨਕ ਸਰਕਾਰਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ, ਜਿਸ ਨੂੰ ਲੈ ਕੇ ਪਿੰਡ ਗੰਭੀਰਪੁਰ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਠੇਕੇ ’ਤੇ ਲੈਣ ਦਾ ਐਕਟ ਪਾਸ ਕੀਤਾ ਗਿਆ ਹੈ ਪਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਮਿਆਂ ਨੂੰ ਬਾਹਰ ਰੱਖਿਆ ਗਿਆ ਹੈ, ਜੋ ਬਰਦਾਸ਼ਤ ਯੋਗ ਨਹੀਂ।