26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੂਬਾ ਪੱਧਰੀ ਕਬੱਡੀ ਮੁਕਾਬਲਿਆਂ ’ਚ ਵਿੱਦਿਆ ਮੰਦਰ ਭੀਖੀ ਦਾ ਸ਼ਾਨਦਾਰ ਪ੍ਰਦਰਸ਼ਨ

ਭੀਖੀ, 25 ਅਗਸਤ (ਬਲਕਾਰ ਸਿੰਘ ਸਹੋਤਾ)- ਸਰਵਹਿੱਤਕਾਰੀ ਸਿੱਖਿਆ ਸੰਮਤੀ ਦੇ ਸਕੂਲਾਂ ਦੇ ਸ਼੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਕਬੱਡੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਗਗਨਦੀਪ ਪਰਾਸ਼ਰ ਨੇ ਖਿਡਾਰੀਆ ਅਤੇ ਖੇਡ ਕੋਚਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਜਿੱਥੇ ਖੇਡ ਕੋਚਾਂ ਨੇ ਖਿਡਾਰੀਆਂ ਦੀ ਖੇਡ ਨੂੰ ਨਿਖਾਰਨ ਲਈ ਜੀਅ ਤੋੜ ਮਿਹਨਤ ਕੀਤੀ ਉੱਥੇ ਖਿਡਾਰੀਆਂ ਨੇ ਵੀ ਜੋਸ਼, ਅਨੁਸ਼ਾਸਨ ਤੇ ਖੇਡ ਭਾਵਨਾ ਦਾ ਬਿਹਤਰ ਪ੍ਰਦਰਸ਼ਨ ਕਰਦਿਆਂ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।

ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਜੇਤੂ ਖਿਡਾਰੀਆਂ ਨਾਲ ਸਕੂਲ ਸਟਾਫ਼ ਤੇ ਸੰਮਤੀ ਮੈਂਬਰ। ਅਜੀਤ ਤਸਵੀਰ 26-08-2026
ਭੀਖੀ, 25 ਅਗਸਤ (ਬਲਕਾਰ ਸਿੰਘ ਸਹੋਤਾ)- ਸਰਵਹਿੱਤਕਾਰੀ ਸਿੱਖਿਆ ਸੰਮਤੀ ਦੇ ਸਕੂਲਾਂ ਦੇ ਸ਼੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਕਬੱਡੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਗਗਨਦੀਪ ਪਰਾਸ਼ਰ ਨੇ ਖਿਡਾਰੀਆ ਅਤੇ ਖੇਡ ਕੋਚਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਜਿੱਥੇ ਖੇਡ ਕੋਚਾਂ ਨੇ ਖਿਡਾਰੀਆਂ ਦੀ ਖੇਡ ਨੂੰ ਨਿਖਾਰਨ ਲਈ ਜੀਅ ਤੋੜ ਮਿਹਨਤ ਕੀਤੀ ਉੱਥੇ ਖਿਡਾਰੀਆਂ ਨੇ ਵੀ ਜੋਸ਼, ਅਨੁਸ਼ਾਸਨ ਤੇ ਖੇਡ ਭਾਵਨਾ ਦਾ ਬਿਹਤਰ ਪ੍ਰਦਰਸ਼ਨ ਕਰਦਿਆਂ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਲਈ ਭਾਵੇਂ ਮੁਕਾਬਲਾ ਜਿੱਤਣਾ ਉਨ੍ਹਾਂ ਦਾ ਮੁੱਖ ਉਦੇਸ਼ ਹੁੰਦਾ ਹੈ ਪ੍ਰੰਤੂ ਖੇਡ ਰਾਹੀਂ ਜਿੱਥੇ ਮਨੁੱਖ ਨੂੰ ਨਰੋਆ ਸਰੀਰ ਮਿਲਦਾ ਹੈ ਉੱਥੇ ਉਹ ਨਿੱਗਰ ਸਮਾਜ ਦੀ ਸਥਾਪਨਾ ਵੀ ਕਰਦੇ ਹਨ।
ਪਿਛਲੀ ਖ਼ਬਰ ਪਾਕਿਸਤਾਨ ਵਲੋਂ ਡਰੋਨ ਰਾਹੀਂ ਸੁੱਟੀ 44.5 ਕਿੱਲੋਗ੍ਰਾਮ ਹੈਰੋਇਨ ਤੇ 3 ਕਿੱਲੋ ‘ਆਈਸ’ ਬਰਾਮਦ ਅਗਲੀ ਖ਼ਬਰ ਧਰਮਪੁਰਾ ਵਿਖੇ 2 ਰੋਜ਼ਾ ਤੀਆਂ ਦਾ ਮੇਲਾ ਕਰਵਾਇਆ ਬਲਵੀਰ ਚੋਟੀਆਂ ਤੇ ਜਸਮੀਨ ਚੋਟੀਆਂ ਨੇ ਬੰਨ੍ਹਿਆ ਰੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।