30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮਾਗਮ ਕਰਵਾਇਆ

ਬੁਢਲਾਡਾ, 29 ਅਗਸਤ (ਸਵਰਨ ਸਿੰਘ ਰਾਹੀ)- ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਸਮੇਂ ਤੋਂ ਨਜ਼ਰਬੰਦ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਅਧਿਆਪਨ ਤੇ ਗੈਰ-ਅਧਿਆਪਨ ਅਮਲੇ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਕੀਤੇ ਗਏ।

ਅਜੀਤ ਡੈਸਕ 30-08-2026
ਬੁਢਲਾਡਾ, 29 ਅਗਸਤ (ਸਵਰਨ ਸਿੰਘ ਰਾਹੀ)- ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਸਮੇਂ ਤੋਂ ਨਜ਼ਰਬੰਦ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਅਧਿਆਪਨ ਤੇ ਗੈਰ-ਅਧਿਆਪਨ ਅਮਲੇ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਕੀਤੇ ਗਏ। ਉਪਰੰਤ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਬਾਬਾ ਬੂਟਾ ਸਿੰਘ ਮੁਖੀ ਧਰਮ ਪ੍ਰਚਾਰਕ ਮਾਲਵਾ ਵਹੀਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਸੰਘਰਸ਼, ਕੁਰਬਾਨੀਆਂ ਅਤੇ ਮਾਨਵ ਅਧਿਕਾਰਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੀ ਤੁਰੰਤ ਰਿਹਾ ਕੀਤਾ ਜਾਣਾ ਚਾਹੀਦਾ ਹੈ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਆਈਆਂ ਸਮੂਹ ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤ ਦਾ ਧੰਨਵਾਦ ਕੀਤਾ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਅੰਦਰ ਧਾਰਮਿਕ ਅਤੇ ਸਮਾਜਿਕ ਚੇਤਨਾ ਪੈਦਾ ਕਰਨ ਲਈ ਅਜਿਹੇ ਉਪਰਾਲੇ ਬਹੁਤ ਜ਼ਰੂਰੀ ਹਨ।
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ, ਜਨਰਲ ਸਕੱਤਰ ਤੇ ਹੋਰ ਅਹੁਦੇਦਾਰਾਂ ਲਈ ਐਤਕੀਂ ਹੋਣਗੇ ਸਿੱਧੇ ਮੁਕਾਬਲੇ ਐਡਵੋਕੇਟ ਚਮਨ... ਅਗਲੀ ਖ਼ਬਰ ਰੌਇਲ ਕਾਲਜ ਬੋੜਾਵਾਲ ਵਿਖੇ ਜ਼ਿਲ੍ਹਾ ਪੱਧਰੀ ਐੱਨ. ਪੀ. ਈ. ਪੀ. ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।