ਕਾਂਗਰਸ ਪਾਰਟੀ ਨੇ ਸ਼ਹਿਰ ’ਚ ਰੋਸ ਮਾਰਚ ਕਰਨ ਉਪਰੰਤ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਮਾਨਸਾ, 1 ਸਤੰਬਰ (ਰਾਵਿੰਦਰ ਸਿੰਘ ਰਵੀ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਉੱਤਰਾਖੰਡ ਦੇ ਹਲਦਵਾਨੀ ਵਿਖੇ ਦਰਜ ਕੀਤੇ ਗਏ ਮੁਕੱਦਮੇ ਦੇ ਵਿਰੋਧ ’ਚ ਕਾਂਗਰਸ ਪਾਰਟੀ ਵਲੋਂ ਸਥਾਨਕ ਸ਼ਹਿਰ ’ਚ ਰੋਸ ਮਾਰਚ ਕਰਨ ਉਪਰੰਤ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪਾਰਟੀ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਦਰਜ ਕੀਤਾ ਮੁਕੱਦਮਾ ਤੁਰੰਤ ਕਰਨ ਦੀ ਮੰਗ ਕੀਤੀ।
ਮਾਨਸਾ, 1 ਸਤੰਬਰ (ਰਾਵਿੰਦਰ ਸਿੰਘ ਰਵੀ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਉੱਤਰਾਖੰਡ ਦੇ ਹਲਦਵਾਨੀ ਵਿਖੇ ਦਰਜ ਕੀਤੇ ਗਏ ਮੁਕੱਦਮੇ ਦੇ ਵਿਰੋਧ ’ਚ ਕਾਂਗਰਸ ਪਾਰਟੀ ਵਲੋਂ ਸਥਾਨਕ ਸ਼ਹਿਰ ’ਚ ਰੋਸ ਮਾਰਚ ਕਰਨ ਉਪਰੰਤ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪਾਰਟੀ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਦਰਜ ਕੀਤਾ ਮੁਕੱਦਮਾ ਤੁਰੰਤ ਕਰਨ ਦੀ ਮੰਗ ਕੀਤੀ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਕਾਂਗਰਸ ਆਗੂਆਂ ਖ਼ਿਲਾਫ਼ ਝੂਠੇ ਅਤੇ ਬੇਬੁਨਿਆਦ ਮਾਮਲੇ ਦਰਜ ਕਰਵਾ ਕੇ ਅਵਾਮ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਾਤ-ਪਾਤ ਦੇ ਭੇਦਭਾਵ ਵਾਲੀ ਸੋਚ ਫੈਲਾ ਰਹੀ ਹੈ, ਜੋ ਅਤੀ ਨਿੰਦਣਯੋਗ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਕੱਦਮਾ ਰੱਦ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ’ਚ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ’ਚ ਗੁਰਪ੍ਰੀਤ ਸਿੰਘ ਵਿੱਕੀ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਰਾਮ ਸਿੰਘ ਸਰਦੂਲਗੜ੍ਹ, ਸੁਦਰਸ਼ਨ ਸਿੰਘ ਖਾਰਾ, ਮੁਕੇਸ਼ ਗੋਇਲ, ਗੁਰਸ਼ਰਨ ਸਿੰਘ ਮਾਖਾ, ਰਾਮ ਸਿੰਘ ਸਰਦੂਲਗੜ੍ਹ, ਧਨਜੀਤ ਸਿੰਘ, ਇੰਦਰਜੀਤ ਸਿੰਘ, ਸੰਦੀਪ ਮਹਿਤਾ, ਪ੍ਰਿਤਪਾਲ ਸਿੰਘ ਡਾਲੀ, ਚੰਦਰ ਸ਼ੇਖਰ, ਨੰਦੀ ਸ਼ਰਮਾ, ਸਵਰਨ ਸਿੰਘ ਖੁਡਾਲ, ਕੁਲਦੀਪ ਸਿੰਘ, ਹਰਵਿੰਦਰ ਸਿੰਘ ਸਵੀਟੀ, ਪ੍ਰੋ. ਜੀਵਨ ਦਾਸ ਬਾਵਾ, ਜਗਵੀਰ ਸਿੰਘ ਜੱਗਾ, ਗੁਰਵਿੰਦਰ ਸਿੰਘ ਲਾਡੀ, ਪਵਨ ਕੁਮਾਰ, ਜਗਸੀਰ ਸਿੰਘ ਆਲੀਕੇ, ਸਤਗੁਰ ਸਿੰਘ ਜਲਵੇੜਾ, ਕਰਮਜੀਤ ਸਿੰਘ, ਗੁਰਸੇਵਕ ਸਿੰਘ, ਬਲਦੇਵ ਸਿੰਘ ਰੜ੍ਹ, ਕੇਵਲ ਸਿੰਘ ਅਕਲੀਆ, ਸੁਰਿੰਦਰ ਸਿੰਗਲਾ, ਬਲਕਰਨ ਸਿੰਘ ਬੱਲੀ, ਅੰਮ੍ਰਿਤਪਾਲ ਸਿੰਘ ਕੂਕਾ, ਮਨਜੀਤ ਸਿੰਘ ਘਰਾਂਗਣਾ, ਮਨਜੀਤ ਸਿੰਘ, ਗੁਰਵਿੰਦਰ ਸਿੰਘ ਆਦਿ ਸਨ।