ਮਾਨਸਾ, 1 ਸਤੰਬਰ (ਸੱਭਿ.ਪ੍ਰਤੀ.)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਵਲੋਂ ਕਿਰਤੀ ਮੰਗਾਂ ਅਤੇ ਹੋਰ ਮਸਲਿਆਂ ਨੂੰ ਲੈ ਕੇ ਸੂਬਾਈ ਪੱਧਰੀ ਕਨਵੈੱਨਸ਼ਨ 6 ਸਤੰਬਰ ਨੂੰ ਦੇਸ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਜਾਵੇਗੀ। ਸੂਬਾਈ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ। ਉਨ੍ਹਾਂ ਦੱਸਿਆ ਕਿ ਕਨਵੈੱਨਸ਼ਨ ’ਚ ਜ਼ਿਲ੍ਹੇ ਵਿਚੋਂ ਵੱਡੀ ਗਿਣਤੀ ’ਚ ਸੀਟੂ ਵਰਕਰ ਸ਼ਮੂਲੀਅਤ ਕਰਨਗੇ। ਇਸ ਮੌਕੇ ਰਾਜਿੰਦਰ ਸਿੰਘ ਹੀਰੇਵਾਲਾ, ਵਰੁਣ ਸਿੰਗਲਾ ਵੀਨੂੰ ਆਦਿ ਹਾਜ਼ਰ ਸਨ।