02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

8 ਸਤੰਬਰ ਤੱਕ ਮਨਾਇਆ ਜਾਵੇਗਾ ਨੇਤਰਦਾਨ ਸੰਬੰਧੀ ਕੌਮੀ ਪੰਦਰਵਾੜਾ

ਮਾਨਸਾ, 1 ਸਤੰਬਰ (ਫੱਤੇਵਾਲੀਆ)- ਨੇਤਰਦਾਨ ਸੰਬੰਧੀ ਕੌਮੀ ਪੰਦਰਵਾੜੇ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਪਲਵੀ ਮੈਨਨ ਅਤੇ ਡਾ.

ਅਜੀਤ ਡੈਸਕ 02-09-2026
ਮਾਨਸਾ, 1 ਸਤੰਬਰ (ਫੱਤੇਵਾਲੀਆ)- ਨੇਤਰਦਾਨ ਸੰਬੰਧੀ ਕੌਮੀ ਪੰਦਰਵਾੜੇ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਪਲਵੀ ਮੈਨਨ ਅਤੇ ਡਾ. ਅਮਨਦੀਪ ਅਰੋੜਾ ਨੇ ਦੱਸਿਆ ਕਿ ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਡਨੈੱਸ ਐਂਡ ਵੀਜ਼ੂਅਲ ਇੰਪੇਅਰਮੈਂਟ ਤਹਿਤ ਜ਼ਿਲ੍ਹੇ ’ਚ 25 ਅਗਸਤ ਤੋਂ 8 ਸਤੰਬਰ ਤੱਕ 41ਵਾਂ ਆਈ ਡੋਨੇਸ਼ਨ ਕੌਮੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਨੇਤਰਦਾਨ ਸੰਬੰਧੀ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਅੱਖਾਂ ਦਾਨ ਲੈਣ ਵਾਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਪਰ ਦਾਨ ਕਰਨ ਵਾਲਿਆਂ ਦੀ ਗਿਣਤੀ ਘੱਟ ਹੈ ਅਤੇ ਇਸ ਅੰਤਰ ਨੂੰ ਘੱਟ ਕਰਨ ਲਈ ਸਿਹਤ ਸੰਸਥਾਵਾਂ ’ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਅੱਖਾਂ ਦਾਨ ਕਰਨ ਸੰਬੰਧੀ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਦਰਵਾੜੇ ਦੌਰਾਨ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ, ਸਕੂਲਾਂ, ਕਾਲਜਾਂ ਤੇ ਆਮ ਲੋਕਾਂ ਨੂੰ ਆਪਣੀਆਂ ਅੱਖਾਂ ਦਾਨ ਕਰਨ ਸੰਬੰਧੀ ਜਾਗਰੂਕ ਕੀਤਾ ਜਾਵੇਗਾ ਅਤੇ ਅੱਖਾਂ ਦਾ ਵਿਸ਼ੇਸ਼ ਮੈਡੀਕਲ ਜਾਂਚ ਕੈਂਪ ਲਗਾ ਕੇ ਮੁਫ਼ਤ ਦਵਾਈਆਂ ਵੰਡੀਆਂ ਜਾਣਗੀਆਂ। ਇਸ ਮੌਕੇ ਸੂਚਨਾ ਅਫ਼ਸਰ ਦਰਸ਼ਨ ਸਿੰਘ, ਤਿਰਲੋਕ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੈਕਰੋ ਗਲੋਬਲ ਆਈਲਟਸ ਕੋਚਿੰਗ ਅਤੇ ਸਟੱਡੀ ਵੀਜ਼ਾ ਸਹੂਲਤਾਂ ਲਈ ਭਰੋਸੇਯੋਗ ਪਹਿਚਾਣ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਪਿੰਡ ਸਮਾਓਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।