03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਉਦਘਾਟਨੀ ਸਮਾਰੋਹ ਬਠਿੰਡਾ ’ਚ 5 ਨੂੰ

ਬਠਿੰਡਾ, 2 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ 5 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਕੀਤਾ ਜਾਣਾ ਹੈ । ਉਦਘਾਟਨੀ ਸਮਾਗਮ ਨੂੰ ਲੈ ਕੇ ਸਟੇਡੀਅਮ ਵਿਚ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ।

* ਸਮਾਰੋਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ’ਤੇ * ਸਟੇਡੀਅਮ ਨੂੰ ਦਿੱਤੀ ਜਾ ਰਹੀ ਨਵੀਂ ਦਿੱਖ, ਸੱਭਿਆਚਾਰਕ ਪ੍ਰੋਗਰਾਮ ਲਈ ਸਟੇਜ ਬਣਨੀ ਸ਼ੁਰੂ * ਪ੍ਰਸਿੱਧ ਲੋਕ ਗਾਇਕ ਗੁਰਦਾਸ ਮਾਨ ਤੇ ਕੁਲਵਿੰਦਰ ਬਿੱਲਾ ਲਾਉਣਗੇ ਰੌਣਕਾਂ 03-09-2026
ਬਠਿੰਡਾ, 2 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ 5 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਕੀਤਾ ਜਾਣਾ ਹੈ । ਉਦਘਾਟਨੀ ਸਮਾਗਮ ਨੂੰ ਲੈ ਕੇ ਸਟੇਡੀਅਮ ਵਿਚ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ । ਸਟੇਡੀਅਮ ਨੂੰ ਨਵੀਂ ਦਿੱਖ ਦੇਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ, ਜਦਕਿ ਸੱਭਿਆਚਾਰਕ ਪ੍ਰੋਗਰਾਮ ਲਈ ਸਟੇਜ ਬਣਾਉਣੀ ਵੀ ਸ਼ੁਰੂ ਕਰ ਦਿੱਤੀ ਗਈ ਹੈ। ਸਮਾਗਮ ਦੌਰਾਨ ਪੰਜਾਬ ਦੀਆਂ ਸੱਭਿਆਚਾਰਕ ਵੰਨਗੀਆਂ ਦੀ ਝਲਕ ਪੇਸ਼ ਕੀਤੀ ਜਾਵੇਗੀ। ਸਕੂਲੀ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ, ਜਦਕਿ ਅੰਤਰ-ਰਾਸ਼ਟਰੀ ਅਤੇ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀ ਵੀ ਵਿਸ਼ੇਸ਼ ਮਾਰਚ ਪਾਸਟ ਵਿਚ ਸ਼ਾਮਿਲ ਹੋਣਗੇ । ਇਸ ਮੌਕੇ ਖੇਡ ਜਗਤ ਨਾਲ ਜੁੜੀਆਂ ਪ੍ਰਸਿੱਧ ਸ਼ਖ਼ਸੀਅਤਾਂ ਅਤੇ ਖਿਡਾਰੀਆਂ ਦੀ ਸ਼ਮੂਲੀਅਤ ਵੀ ਖਿੱਚ ਦਾ ਕੇਂਦਰ ਰਹੇਗੀ। ਪ੍ਰਸਿੱਧ ਲੋਕ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਵੀ ਉਦਘਾਟਨੀ ਮੌਕੇ ਆਪਣੇ ਗੀਤਾਂ ਨਾਲ ਰੌਣਕ ਲਗਾਉਣਗੇ । ਸਮਾਗਮ ਨੂੰ ਲੈ ਕੇ ਸਟੇਡੀਅਮ ਦੇ ਪ੍ਰਵੇਸ਼ ਪ੍ਰਬੰਧਾਂ ਵਿਚ ਵੀ ਬਦਲਾਅ ਕੀਤਾ ਗਿਆ ਹੈ। ਸਟੇਡੀਅਮ ਦਾ ਇਕ ਛੋਟਾ ਗੇਟ ਤੋੜ ਕੇ ਉਸ ਦੀ ਥਾਂ ਨਵਾਂ ਵੱਡਾ ਗੇਟ ਲਗਾਇਆ ਗਿਆ ਹੈ । ਇਸ ਗੇਟ ਰਾਹੀਂ ਵੀਆਈਪੀ ਮਹਿਮਾਨਾਂ ਦੀ ਐਂਟਰੀ ਹੋਵੇਗੀ, ਜਦਕਿ ਆਮ ਦਰਸ਼ਕਾਂ ਲਈ ਦੂਸਰੇ ਗੇਟਾਂ ਰਾਹੀਂ ਦਾਖਲਾ ਹੋਵੇਗਾ । ਇਸੇ ਤਰ੍ਹਾਂ ਵੀ.ਵੀ.ਆਈ.ਆਈ ਲਈ ਸਟੇਡੀਅਮ ਦੇ ਮੁੱਖ ਗੇਟ ਰਾਹੀਂ ਪ੍ਰਵੇਸ਼ ਦਾ ਪ੍ਰਬੰਧ ਰਹੇਗਾ। ਇਸ ਸੰਬੰਧੀ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨੀ ਸਮਾਗਮ ਬਠਿੰਡਾ ਵਿਚ ਹੋ ਰਿਹਾ ਹੈ, ਜਿਸ ਕਰਕੇ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਉਦਘਾਟਨੀ ਸਮਾਗਮ ਨਾਲ ਸਬੰਧਿਤ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ, ਤਾਂ ਜੋ 5 ਸਤੰਬਰ ਨੂੰ ਬਠਿੰਡਾ ਵਿਚ ਹੋਣ ਵਾਲਾ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼ ਯਾਦਗਾਰ ਬਣ ਸਕੇ। ਉਨ੍ਹਾਂ ਦੱਸਿਆ ਕਿ ਖੇਡਾਂ ਵਿਚ ਭਾਗ ਲੈਣ ਸੰਬੰਧੀ ਕਿਊ.ਆਰ.ਕੋਡ ਵੀ ਜਾਰੀ ਕੀਤਾ ਗਿਆ ਅਤੇ 14 ਤੋਂ 70 ਸਾਲ ਉਮਰ ਦੇ ਖਿਡਾਰੀ ਉਕਤ ਕੋਡ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਵੱਖ-ਵੱਖ 38 ਖੇਡ ਮੁਕਾਬਲਿਆਂ ਦਾ ਹਿੱਸਾ ਬਣ ਸਕਦੇ ਹਨ।
ਪਿਛਲੀ ਖ਼ਬਰ ਬਾਬਾ ਧਰਮ ਸਿੰਘ ਦੇ ਅਕਾਲ ਚਲਾਣੇ ਨਾਲ ਧਾਰਮਿਕ ਸਫ਼ਾਂ ‘ਚ ਸੋਗ ਅੰਤਿਮ ਸੰਸਕਾਰ ਮੌਕੇ ਧਾਰਮਿਕ ਤੇ ਰਾਜਸੀ ਸ਼ਖ਼ਸੀਅਤਾਂ ਸਮੇਤ ਵ... ਅਗਲੀ ਖ਼ਬਰ ਬੀ.ਐੱਡ. ਸਮੈਸਟਰ ਪਹਿਲਾ ਦੇ ਨਤੀਜੇ ’ਚ ਐੱਸ.ਐੱਸ.ਡੀ. ਕਾਲਜ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।