04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਬੁਢਲਾਡਾ, 3 ਸਤੰਬਰ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਹੋਈ। ਹਲਕੇ ਦੇ ਸਰਗਰਮ ਆਗੂਆਂ ਤੇ ਵਰਕਰਾਂ ਵਲੋਂ ਮਲਕੀਤ ਸਿੰਘ ਸਮਾਓਂ ਦਾ ਪਾਰਟੀ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਹੋਣ ’ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ ।

ਅਜੀਤ ਡੈਸਕ 04-09-2026
ਬੁਢਲਾਡਾ, 3 ਸਤੰਬਰ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਹੋਈ। ਹਲਕੇ ਦੇ ਸਰਗਰਮ ਆਗੂਆਂ ਤੇ ਵਰਕਰਾਂ ਵਲੋਂ ਮਲਕੀਤ ਸਿੰਘ ਸਮਾਓਂ ਦਾ ਪਾਰਟੀ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਹੋਣ ’ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ । ਇਸ ਮੌਕੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਜਥੇਬੰਦਕ ਅਤੇ ਮਜ਼ਬੂਤ ਕਰਨ ਲਈ ਪਾਰਟੀ ਸਰਗਰਮੀਆਂ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ। ਜਥੇਦਾਰ ਭਰਪੂਰ ਸਿੰਘ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ’ਤੇ ਸਨਮਾਨ ਕੀਤਾ। ਇਸ ਮੌਕੇ ਜਥੇਦਾਰ ਭੋਲਾ ਸਿੰਘ ਕਾਹਨਗੜ੍ਹ, ਗੁਰਵਿੰਦਰ ਸਿੰਘ ਪਟਵਾਰੀ, ਹਰਜੀਤ ਸਿੰਘ ਜੰਡੂ ਬੋਹਾ, ਅਵਤਾਰ ਸਿੰਘ ਭੋਲਾ, ਜਸਵੀਰ ਸਿੰਘ, ਜਥੇਦਾਰ ਮਿੱਠੂ ਸਿੰਘ ਖ਼ਾਲਸਾ, ਕਰਨੈਲ ਸਿੰਘ ਬੋਹਾ, ਗੁਰਤੇਜ ਸਿੰਘ ਬੋਹਾ ਹਰਬੰਸ ਸਿੰਘ ਅੱਕਾਂਵਾਲੀ, ਰਾਜਵਿੰਦਰ ਸਿੰਘ ਅੱਕਾਂਵਾਲੀ, ਗੁਰਮੇਲ ਸਿੰਘ ਕਾਹਨਗੜ੍ਹ, ਸੁਰਜੀਤ ਸਿੰਘ ਸਸਪਾਲੀ, ਭੂਰਾ ਸਿੰਘ ਕਲੀਪੁਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਖੜਗੇ ਦੇ ਮੰਚ ਦਾ ‘ਸ਼ੁੱਧੀਕਰਨ’ ਦਲਿਤ ਸਮਾਜ ਦਾ ਅਪਮਾਨ- ਕਲਿਆਣ ਅਗਲੀ ਖ਼ਬਰ ਰਣਜੋਧ ਸਿੰਘ ਤੇ ਸ਼ਰਨਜੀਤ ਕੌਰ ਰੌਇਲ ਕਾਲਜ ਦੇ ਮਿਸਟਰ ਫਰੈਸ਼ਰ ਤੇ ਮਿਸਿਜ਼ ਫਰੈਸ਼ਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।