04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜਿੰਦਲ ਇੰਟਰਨੈਸ਼ਨਲ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਬੁਢਲਾਡਾ, 3 ਸਤੰਬਰ (ਸਵਰਨ ਸਿੰਘ ਰਾਹੀ)- ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਪ੍ਰੋਗਰਾਮ ’ਚ ਭਾਗ ਲੈਂਦਿਆਂ ਭਗਵਾਨ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਵੱਖ-ਵੱਖ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ।

ਡੀ.ਏ.ਵੀ. ਸਕੂਲ ਮਾਨਸਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਉਣ ਮੌਕੇ ਵਿਦਿਆਰਥੀਆਂ ਨਾਲ ਪ੍ਰਿੰਸੀਪਲ। ਤਸਵੀਰ : ਸੇਮੀ ਮਾਨਸਾ 04-09-2026
ਬੁਢਲਾਡਾ, 3 ਸਤੰਬਰ (ਸਵਰਨ ਸਿੰਘ ਰਾਹੀ)- ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਪ੍ਰੋਗਰਾਮ ’ਚ ਭਾਗ ਲੈਂਦਿਆਂ ਭਗਵਾਨ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਵੱਖ-ਵੱਖ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਦੀਪ ਜਿੰਦਲ, ਚੇਅਰਮੈਨ ਨਿਸ਼ਾਂਤ ਜੈਨ ਅਤੇ ਪ੍ਰਿੰਸੀਪਲ ਰਾਜਨ ਖੁਰਾਨਾ ਵਲੋਂ ਸ੍ਰੀ ਕ੍ਰਿਸ਼ਨ ਦੀ ਪੂਜਾ-ਅਰਚਨਾ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧਿਤ ਭਜਨ, ਨਾਚ, ਸੱਭਿਆਚਾਰਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਕਰਵਾਈ ਗਈ ਦਹੀਂ ਹਾਂਡੀ (ਮਟਕੀ ਤੋੜ) ਦੀ ਗਤੀਵਿਧੀ ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਰਹੀ । ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਤਿਉਹਾਰ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ, ਪਰੰਪਰਾਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਰਾਜਨ ਖੁਰਾਨਾ ਨੇ ਕਿਹਾ ਕਿ ਵਿਦਿਆਰਥੀਆਂ ਦਾ ਉਤਸ਼ਾਹ ਅਤੇ ਭਾਗੀਦਾਰੀ ਬਹੁਤ ਹੀ ਸ਼ਲਾਘਾਯੋਗ ਰਹੀ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ ਅਗਲੀ ਖ਼ਬਰ ਸਮਾਓਂ-ਰੱਲਾ ਸੰਪਰਕ ਸੜਕ ਦਾ ਨਿਰਮਾਣ ਕਾਰਜ ਅੱਜ ਤੋਂ ਸ਼ੁਰੂ-ਵਿਧਾਇਕ ਡਾ. ਸਿੰਗਲਾ ਹੱਡੀ ਰੋਗਾਂ ਤੇ ਅਪੰਗਤਾ ’ਚ ਸਹਾਈ ਉਪਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।