04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਦਸਮੇਸ਼ ਸਕੂਲ ਸਰਦੂਲਗੜ੍ਹ ਦੇ ਰੱਸਾਕਸ਼ੀ ਖਿਡਾਰੀਆਂ ਨੇ ਜ਼ਿਲ੍ਹੇ ’ਚੋਂ ਜਿੱਤੇ ਸੋਨ ਤਗਮੇ

ਸਰਦੂਲਗੜ੍ਹ, 3 ਸਤੰਬਰ (ਜੀ. ਐਮ.

ਅਜੀਤ ਡੈਸਕ 04-09-2026
ਸਰਦੂਲਗੜ੍ਹ, 3 ਸਤੰਬਰ (ਜੀ.ਐਮ. ਅਰੋੜਾ)- ਰੈਨੇਸਾ ਸਕੂਲ ਤਾਮਕੋਟ (ਮਾਨਸਾ) ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਰੱਸਾਕਸ਼ੀ ਮੁਕਾਬਲਿਆਂ ’ਚ ਸਥਾਨਕ ਦਸਮੇਸ਼ ਕਾਨਵੈਂਟ ਸਕੂਲ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ । ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਅੰਡਰ-19 ਲੜਕਿਆਂ ਨੇ ਬੋਹਾ ਅਤੇ ਮਾਨਸਾ ਜ਼ੋਨ ਨੂੰ ਹਰਾ ਕੇ ਜ਼ਿਲ੍ਹੇ ਭਰ ’ਚੋਂ ਪਹਿਲਾ ਸਥਾਨ ਹਾਸਲ ਕਰਦਿਆਂ ਸੋਨ ਤਗਮਾ ਜਿੱਤਿਆ । ਇਸੇ ਤਰ੍ਹਾਂ ਦਸਮੇਸ਼ ਸਕੂਲ ਦੇ 11 ਰੱਸੀਕਸ਼ੀ ਖਿਡਾਰੀਆਂ ਹੁਸਨਦੀਪ ਸਿੰਘ, ਜਸ਼ਨਦੀਪ ਸਿੰਘ, ਅਜੈ ਦੀਪ ਸਿੰਘ, ਸੁਖਜਿੰਦਰ ਸਿੰਘ, ਲਖਵਿੰਦਰ ਸਿੰਘ, ਸਹਿਜਦੀਪ ਸਿੰਘ, ਕਰਨਵੀਰ ਸਿੰਘ, ਨਵਰਾਜ ਸਿੰਘ, ਪ੍ਰਦੀਪ ਸਿੰਘ ਅਤੇ ਹਰਮਨਦੀਪ ਸਿੰਘ ਦੀ ਰਾਜ ਪੱਧਰੀ ਰੱਸਾਕਸ਼ੀ ਮੁਕਾਬਲਿਆਂ ਲਈ ਚੋਣ ਹੋਈ ਹੈ । ਉਨ੍ਹਾਂ ਦੱਸਿਆ ਕਿ ਅੰਡਰ-19 ਲੜਕੀਆਂ ਦੀ ਟੀਮ ’ਚ ਵੀ ਦਸਮੇਸ਼ ਸਕੂਲ ਦੀਆਂ ਸੁਖਮਨਦੀਪ ਕੌਰ ਅਤੇ ਸੁਖਪ੍ਰੀਤ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸੁਖਮਨਦੀਪ ਕੌਰ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਉਨ੍ਹਾਂ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੱਤੀ। ਇਸ ਮੌਕੇ ਕੋਚ ਮਨਦੀਪ ਸਿੰਘ, ਗੁਰਸੇਵਕ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਏਮਜ਼ ਹਸਪਤਾਲ ਵੀ ਗ਼ਰੀਬ ਤੇ ਆਮ ਲੋਕਾਂ ਦੇ ਇਲਾਜ ਤੋਂ ਹੋਣ ਲੱਗਾ ਦੂਰ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।