ਮਾਨਸਾ, 3 ਸਤੰਬਰ (ਸੱਭਿ.ਪ੍ਰਤੀ.)- ਸ੍ਰੀ ਸੁਭਾਸ਼ ਡਰਾਮਾਟਿਕ ਕਲੱਬ ਮਾਨਸਾ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਆਯੋਜਨ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਜਾਵੇਗਾ । ਕਲੱਬ ਵਲੋਂ ਪੰਡਿਤ ਪੁਨੀਤ ਸ਼ਰਮਾ ਗੋਗੀ ਵਲੋਂ ਰੀਤੀ-ਰਿਵਾਜ਼ਾਂ ਅਨੁਸਾਰ ਹਵਨ ਕਰਵਾਇਆ ਗਿਆ । ਪ੍ਰਧਾਨ ਪ੍ਰਵੀਨ ਗੋਇਲ ਤੇ ਚੇਅਰਮੈਨ ਅਸ਼ੋਕ ਗਰਗ ਨੇ ਦੱਸਿਆ ਕਿ ਰਾਮ ਲੀਲ੍ਹਾ ਦੀ ਰਿਹਰਸਲ 6 ਸਤੰਬਰ ਤੋਂ ਸ਼ੁਰੂ ਹੋਵੇਗੀ, ਜਦਕਿ 8 ਅਕਤੂਬਰ ਤੋਂ ਸ੍ਰੀ ਰਾਮ ਲੀਲ੍ਹਾ ਦੀ ਸ਼ੁਰੂਆਤ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਕਲੱਬ ਦੀ ਮੈਨੇਜਮੈਂਟ ਤੇ ਐਕਟਰ ਬਾਡੀ ਵਲੋਂ ਪੂਰੀ ਲਗਨ ਨਾਲ ਮੰਚਨ ਕੀਤਾ ਜਾਵੇਗਾ । ਪ੍ਰਧਾਨ ਐਕਟਰ ਬਾਡੀ ਵਰੁਣ ਬਾਂਸਲ ਨੇ ਦੱਸਿਆ ਕਿ ਡਾਇਰੈਕਟਰ ਪ੍ਰਵੀਨ ਟੋਨੀ ਸ਼ਰਮਾ, ਵਿਨੋਦ ਪਠਾਨ, ਮੁਕੇਸ਼ ਬਾਂਸਲ ਅਤੇ ਤਰਸੇਮ ਹੋਂਡਾ ਦੀ ਅਗਵਾਈ ਹੇਠ ਰਿਹਰਸਲ ਕੀਤੀ ਜਾਵੇਗੀ ।