04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਇਨਕਲਾਬੀ ਨੌਜਵਾਨ ਸਭਾ ਵਲੋਂ ‘ਸਕੂਲ ਬਚਾਓ ਸਿੱਖਿਆ ਬਚਾਓ’ ਤਹਿਤ ਗੇਹਲੇ ਸਕੂਲਾਂ ਦਾ ਦੌਰਾ

ਮਾਨਸਾ, 3 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਇਨਕਲਾਬੀ ਨੌਜਵਾਨ ਸਭਾ ਵਲੋਂ ‘ਸਕੂਲ ਬਚਾਓ ਸਿੱਖਿਆ ਬਚਾਓ’ ਮੁਹਿੰਮ ਤਹਿਤ ਨੇੜਲੇ ਪਿੰਡ ਗੇਹਲੇ ਦੇ ਸਰਕਾਰੀ ਹਾਈ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਵਿਦਿਆਰਥੀਆਂ, ਅਧਿਆਪਕਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕਰ ਕੇ ਵਿਚਾਰ-ਵਟਾਂਦਰਾ ਕੀਤਾ ਗਿਆ । ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀ.

ਅਜੀਤ ਡੈਸਕ 04-09-2026
ਮਾਨਸਾ, 3 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਇਨਕਲਾਬੀ ਨੌਜਵਾਨ ਸਭਾ ਵਲੋਂ ‘ਸਕੂਲ ਬਚਾਓ ਸਿੱਖਿਆ ਬਚਾਓ’ ਮੁਹਿੰਮ ਤਹਿਤ ਨੇੜਲੇ ਪਿੰਡ ਗੇਹਲੇ ਦੇ ਸਰਕਾਰੀ ਹਾਈ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਵਿਦਿਆਰਥੀਆਂ, ਅਧਿਆਪਕਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕਰ ਕੇ ਵਿਚਾਰ-ਵਟਾਂਦਰਾ ਕੀਤਾ ਗਿਆ । ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਦੇ ਕੌਮੀ ਕਮੇਟੀ ਮੈਂਬਰ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਦੇਸ਼ ਭਰ ’ਚ ਸਰਕਾਰੀ ਸਿੱਖਿਆ ਅਤੇ ਸਿਹਤ ਪ੍ਰਣਾਲੀ ਨੂੰ ਕਮਜ਼ੋਰ ਕਰ ਕੇ ਨਿੱਜੀਕਰਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਦਾ ਸਭ ਤੋਂ ਵੱਧ ਨੁਕਸਾਨ ਗ਼ਰੀਬ ਤੇ ਮੱਧਵਰਗੀ ਪਰਿਵਾਰਾਂ ਨੂੰ ਝੱਲਣਾ ਪੈ ਰਿਹਾ ਹੈ । ਪਿੰਡ ਵਾਸੀਆਂ ਨੇ ਦੱਸਿਆ ਕਿ ਸਕੂਲ ਕੋਲ ਆਪਣਾ ਖੇਡ ਮੈਦਾਨ ਵੀ ਨਹੀਂ ਹੈ, ਜਿਸ ਕਾਰਨ ਖਿਡਾਰੀ ਲਗਾਤਾਰ ਨਸ਼ੇ ਦੀ ਦਲਦਲ ’ਚ ਫਸਦੇ ਜਾ ਰਹੇ ਹਨ । ਜ਼ਿਲ੍ਹਾ ਸਕੱਤਰ ਰਾਜਦੀਪ ਸਿੰਘ ਗੇਹਲੇ ਨੇ ਮੰਗ ਕੀਤੀ ਕਿ ਰੁਜ਼ਗਾਰ ਗਰੰਟੀ ਕਾਨੂੰਨ ਬਣਾਉਣ, ਸਿੱਖਿਆ ਤੇ ਸਿਹਤ ਸੇਵਾਵਾਂ ਮੁਫ਼ਤ ਕਰਨ ਦੇ ਨਾਲ ਹੀ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ’ਤੇ ਤੁਰੰਤ ਰੋਕ ਲਗਾਈ ਜਾਵੇ। ਇਸ ਦੌਰਾਨ ਜਥੇਬੰਦੀ ਦੀ ਪਿੰਡ ਕਮੇਟੀ ਦਾ ਗਠਨ ਕਰ ਕੇ ਕਰਨੈਲ ਸਿੰਘ ਨੂੰ ਪ੍ਰਧਾਨ, ਸੁਖਜੀਤ ਸਿੰਘ ਸੁੱਖੀ ਨੂੰ ਪ੍ਰੈੱਸ ਸਕੱਤਰ, ਆਕਾਸ਼ਦੀਪ ਸਿੰਘ ਨੂੰ ਸਕੱਤਰ ਅਤੇ ਗੁਰਵਿੰਦਰ ਸਿੰਘ ਨੂੰ ਖ਼ਜ਼ਾਨਚੀ ਬਣਾਇਆ ਗਿਆ। ਇਸ ਤੋਂ ਇਲਾਵਾ ਸਰਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਦੁੱਲੋਵਾਲ, ਕਾ. ਮਿੱਠੂ ਸਿੰਘ, ਚਮਕੌਰ ਸਿੰਘ, ਜਗਦੇਵ ਸਿੰਘ, ਗੋਵਾ ਸਿੰਘ ਅਤੇ ਪ੍ਰਿਤਪਾਲ ਸ਼ਰਮਾ ਸਮੇਤ ਹੋਰ ਨੌਜਵਾਨਾਂ ਨੂੰ ਵੀ ਕਮੇਟੀ ’ਚ ਸ਼ਾਮਲ ਕੀਤਾ ਗਿਆ। ਇਸ ਮੌਕੇ ਹੈਪੀ ਮਾਨ ਘਰਾਂਗਣਾ, ਰਾਜਦੀਪ ਸਿੰਘ ਗੇਹਲੇ ਸਮੇਤ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਲਾਇਆ ਚੰਡੀਗੜ੍ਹ ਮੋਰਚਾ ਤੀਜੇ ਦਿਨ ਵੀ ਮਜ਼ਬੂਤੀ ਨਾਲ ਰਿਹਾ ਜਾਰੀ ਅਗਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਮੰਚਨ ਲਈ ਰਿਹਰਸਲ 6 ਤੋਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।