ਮਾਨਸਾ, 4 ਸਤੰਬਰ (ਸ.ਰਿ.)- ਸਥਾਨਕ ਸ਼ਹਿਰ ਦੇ ਦੁਕਾਨਦਾਰਾਂ, ਵਪਾਰੀਆਂ, ਆੜ੍ਹਤੀਆਂ, ਵਪਾਰਕ ਐਸੋਸੀਏਸ਼ਨਾਂ, ਧਾਰਮਿਕ ਸੰਸਥਾਵਾਂ, ਸੰਘਰਸ਼ਸ਼ੀਲ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਹੋਰ ਸਮਾਜਿਕ ਤੇ ਵਪਾਰਕ ਅਦਾਰਿਆਂ ਦੇ ਨੁਮਾਇੰਦਿਆਂ ਦੀ ਮੀਟਿੰਗ 5 ਸਤੰਬਰ ਨੂੰ ਦੁਪਹਿਰ 12 ਤੋਂ 2 ਵਜੇ ਤੱਕ ਸਥਾਨਕ ਗਊਸ਼ਾਲਾ ਭਵਨ ਵਿਖੇ ਕੀਤੀ ਜਾਵੇਗੀ। ਭਾਜਪਾ ਦੇ ਜਨਰਲ ਸਕੱਤਰ ਤੇ ਵਪਾਰ ਮੰਡਲ ਮਾਨਸਾ ਦੇ ਪ੍ਰਧਾਨ ਮਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਦੱਸਿਆ ਕਿ ਮੀਟਿੰਗ ’ਚ ਕਿਸੇ ਇਕ ਵਰਗ ਜਾਂ ਕਾਰੋਬਾਰ ਦੀ ਨਹੀਂ ਸਗੋਂ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਵਿਚਾਰ-ਚਰਚਾ ਦਾ ਕੇਂਦਰ ਬਣਾਇਆ ਜਾਵੇਗਾ। ਇਸ ਦੌਰਾਨ ਸ਼ਹਿਰ ਦੀ ਤਰੱਕੀ , ਵਪਾਰਕ ਗਤੀਵਿਧੀਆਂ ਨੂੰ ਦਰਪੇਸ਼ ਮੁਸ਼ਕਿਲਾਂ, ਦੁਕਾਨਦਾਰਾਂ ਅਤੇ ਵਪਾਰੀਆਂ ਦੇ ਮਸਲੇ, ਬੁਨਿਆਦੀ ਸਹੂਲਤਾਂ, ਸ਼ਹਿਰ ਦੇ ਵਿਕਾਸ ਨਾਲ ਜੁੜੇ ਮੁੱਦੇ ਅਤੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਸਾਂਝੇ ਕੀਤੇ ਜਾਣਗੇ।