05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

ਮਾਨਸਾ, 4 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੁਲਿਸ ਪੈਨਸ਼ਨਰਜ਼ ਜ਼ਿਲ੍ਹਾ ਇਕਾਈ ਦੀ ਮੀਟਿੰਗ ਇੱਥੇ ਹੋਈ। ਇਸ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 05-09-2026
ਮਾਨਸਾ, 4 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੁਲਿਸ ਪੈਨਸ਼ਨਰਜ਼ ਜ਼ਿਲ੍ਹਾ ਇਕਾਈ ਦੀ ਮੀਟਿੰਗ ਇੱਥੇ ਹੋਈ। ਇਸ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਮੰਗਾਂ ਨਾ ਮੰਨਣ ਦੇ ਵਿਰੋਧ ’ਚ ਰੋਸ ਪ੍ਰਗਟਾਇਆ। ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਨੇ ਕਿਹਾ ਕਿ ਰਾਜ ’ਚ ਅਜਿਹੀ ਸਰਕਾਰ ਕਦੇ ਨਹੀਂ ਆਈ, ਜੋ ਆਪਣੇ ਮੁਲਾਜ਼ਮਾਂ, ਪੈਨਸ਼ਨਰਾਂ ਦੇ ਵਿਰੁੱਧ ਧਿਰ ਬਣ ਕੇ ਅਦਾਲਤਾਂ ’ਚ ਕੇਸ ਲੜਦੀ ਹੋਵੇ। ਉਨ੍ਹਾਂ ਕਿਹਾ ਕਿ ਅਦਾਲਤਾਂ ਵਲੋਂ ਮੁਲਾਜ਼ਮਾਂ ਦੇ ਹੱਕ ’ਚ ਫ਼ੈਸਲੇ ਕੀਤੇ ਜਾ ਰਹੇ ਹਨ ਪਰ ਮੌਜੂਦਾ ਸਰਕਾਰ ਲਾਗੂ ਕਰਨ ਤੋਂ ਟਾਲ਼ਾ ਵੱਟ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ। ਇਸ ਮੌਕੇ ਅਮਰਜੀਤ ਸਿੰਘ ਭਾਈਰੂਪਾ, ਗੁਰਪ੍ਰਨਾਮ ਦਾਸ, ਗੁਰਨਾਮ ਸਿੰਘ ਲੇਲਿਆਵਾਲੀ, ਅਮਰੀਕ ਸਿੰਘ ਸਾਹਨੇਵਾਲੀ, ਸਤਨਾਮ ਸਿੰਘ ਝੰਡਾਂ ਕਲਾਂ, ਜਰਨੈਲ ਸਿੰਘ ਕੁਸਲਾ, ਕਰਮਜੀਤ ਸਿੰਘ ਆਲਮਪੁਰ ਮੰਦਰਾਂ, ਹੰਸਾ ਸਿੰਘ ਜਗਾ ਰਾਮ ਤੀਰਥ, ਹਰਪ੍ਰੀਤ ਸਿੰਘ ਭਗਵਾਨਪੁਰ ਹੀਂਗਣਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੋਟ ਲੱਲੂ ਵਿਖੇ ਕੈਂਪ ਦੌਰਾਨ 150 ਤੋਂ ਵੱਧ ਵਿਅਕਤੀਆਂ ਦੀ ਜਾਂਚ ਅਗਲੀ ਖ਼ਬਰ ਚਾਰ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਖਾਲਸਾਈ ਜਾਹੋ-ਜਲਾਲ ਨਾਲ ਹੋਈ ਸਮਾਪਤ ਲੁਧਿਆਣਾ ਜ਼ਿਲ੍ਹੇ ਦੀ ਟੀਮ ਬਣੀ ਓਵਰਆਲ ਚੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।