ਰਾਤ ਸਮੇਂ ਪੁਲਿਸ ਗਸ਼ਤ ਵਧਾ ਕੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਐਸ. ਐਸ. ਪੀ.
ਬਠਿੰਡਾ, 11 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਅਭਿਆਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਪੁਲਿਸ ਵਲੋਂ ਹੁਣ ਸ਼ਹਿਰ ’ਚ ਸੁੰਨਸਾਨ ਪਈਆ ਥਾਵਾਂ ਉੱਪਰ ਚੈਕਿੰਗ ਅਭਿਆਨ ਚਲਾਇਆ ਗਿਆ ਹੈ, ਜਿੱਥੇ ਵੱਡੀ ਗਿਣਤੀ ਨਸ਼ੇੜੀ ਕਿਸਮ ਦੇ ਲੋਕ ਨਸੇ ਦੀ ਪੂਰਤੀ ਕਰਦੇ ਹਨ। ਪੁਲਿਸ ਅਨੁਸਾਰ ਉਨ੍ਹਾਂ ਵਲੋਂ ਜ਼ਿਲੇ੍ਹ ’ਚ ਅਜਿਹੀਆਂ 100 ਤੋਂ ਵੱਧ ਥਾਵਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਕਥਿਤ ਤੌਰ ’ਤੇ ਨਸ਼ੇੜੀ ਕਿਸਮ ਦੇ ਲੋਕ ਨਸ਼ਾ ਕਰਨ ਲਈ ਪਹੁੰਚਦੇ ਹਨ।
ਬਠਿੰਡਾ, 11 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਅਭਿਆਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਪੁਲਿਸ ਵਲੋਂ ਹੁਣ ਸ਼ਹਿਰ ’ਚ ਸੁੰਨਸਾਨ ਪਈਆ ਥਾਵਾਂ ਉੱਪਰ ਚੈਕਿੰਗ ਅਭਿਆਨ ਚਲਾਇਆ ਗਿਆ ਹੈ, ਜਿੱਥੇ ਵੱਡੀ ਗਿਣਤੀ ਨਸ਼ੇੜੀ ਕਿਸਮ ਦੇ ਲੋਕ ਨਸੇ ਦੀ ਪੂਰਤੀ ਕਰਦੇ ਹਨ। ਪੁਲਿਸ ਅਨੁਸਾਰ ਉਨ੍ਹਾਂ ਵਲੋਂ ਜ਼ਿਲੇ੍ਹ ’ਚ ਅਜਿਹੀਆਂ 100 ਤੋਂ ਵੱਧ ਥਾਵਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਕਥਿਤ ਤੌਰ ’ਤੇ ਨਸ਼ੇੜੀ ਕਿਸਮ ਦੇ ਲੋਕ ਨਸ਼ਾ ਕਰਨ ਲਈ ਪਹੁੰਚਦੇ ਹਨ। ਇਨ੍ਹਾਂ ਥਾਵਾਂ ਨੂੰ ਹੁਣ ਬੰਦ ਕਰਨ ਤੋਂ ਨਸ਼ਾ ਕਰਨ ਵਾਲਿਆਂ ਨੂੰ ਆਉਣ ਤੋਂ ਰੋਕਿਆ ਜਾਵੇਗਾ। ਇਸ ਤਹਿਤ ਐਸਐਸਪੀ ਬਠਿੰਡਾ ਸੁਹੇਲ ਕਾਸਿਮ ਮੀਰ ਵਲੋਂ ਥਾਣਾ ਥਰਮਲ ਅਧੀਨ ਪੈਂਦੇ ਇਲਾਕੇ ’ਚ ਸਥਿਤ ਥਰਮਲ ਕਾਲੋਨੀ ਵਿਖੇ ਵਿਸ਼ੇਸ਼ ਮੁਹਿੰਮ ਵੀ ਚਲਾਉਂਦੇ ਹੋਏ ਪੁਲਿਸ ਨੇ ਇੱਕ ਪਾਰਕ ਵੱਲ ਜਾਣ ਵਾਲੇ ਰਸਤੇ ਨੂੰ ਬੰਦ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਅਨੁਸਾਰ ਸੁੰਨਸਾਨ ਥਾਵਾਂ ਨਸ਼ਾ ਕਰਨ ਵਾਲਿਆਂ ਲਈ ਸੁਰੱਖਿਅਤ ਅੱਡਾ ਬਣ ਗਈਆ ਹਨ, ਜਿਸ ਕਾਰਨ ਅਜਿਹੀਆਂ ਹੋਰ ਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਬੰਦ ਕਰਨਾ ਜ਼ਰੂਰੀ ਹੈ। ਇਸ ਮੌਕੇ ਐਸਐਸਪੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਜ਼ਿਲੇ੍ਹ ਵਿਚ 100 ਤੋਂ ਵੱਧ ਅਜਿਹੀਆਂ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਥਰਮਲ ਕਾਲੋਨੀ ਵਿਚ ਪਾਰਕ ਵੱਲ ਜਾਣ ਵਾਲਾ ਰਸਤਾ ਬੰਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਜ਼ਿਲੇ੍ਹ ਵਿਚ 63 ਥਾਵਾਂ ’ਤੇ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਨ੍ਹਾਂ ਸਾਰੀਆਂ ਥਾਵਾਂ ’ਤੇ ਪੁਲਿਸ ਵਲੋਂ ਲਗਾਤਾਰ ਨਿਗਰਾਨੀ ਵੀ ਰੱਖੀ ਜਾਵੇਗੀ, ਤਾਂ ਜੋ ਇਸ ਜਗ੍ਹਾ ਉੱਪਰ ਮੁੜ ਤੋਂ ਕੋਈ ਨਸ਼ਾ ਕਰਨ ਲਈ ਪਹੁੰਚ ਨਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਦਾ ਉਦੇਸ਼ ਸਿਰਫ਼ ਨਸ਼ਾ ਕਰਨ ਵਾਲੀਆਂ ਥਾਵਾਂ ਨੂੰ ਬੰਦ ਕਰਨਾ ਹੀ ਨਹੀਂ, ਸਗੋਂ ਇਨ੍ਹਾਂ ਥਾਵਾਂ ਦੇ ਮਾਹੌਲ ਵਿਚ ਵੀ ਬਦਲਾਅ ਲਿਆਉਣਾ ਹੈ। ਪੁਲਿਸ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਨ੍ਹਾਂ ਥਾਵਾਂ ਦੀ ਸਫ਼ਾਈ, ਸਾਂਭ-ਸੰਭਾਲ ਅਤੇ ਵਰਤੋਂ ਯੋਗਤਾ ਵਧਾਉਣ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਆਮ ਲੋਕ ਇਨ੍ਹਾਂ ਦੀ ਵਰਤੋਂ ਕਰ ਸਕਣ।