16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਕੇਂਦਰ ਅਤੇ ਰਾਜ ਸਰਕਾਰ ਨੇ ਕਦੇ ਵੀ ਮਸੀਹੀ ਭਾਈਚਾਰੇ ਦੀ ਆਵਾਜ਼ ਨਹੀਂ ਉਠਾਈ- ਲਾਰੈਂਸ ਚੌਧਰੀ

ਮਾਨਸਾ, 15 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕ੍ਰਿਸਚੀਅਨ ਨੈਸ਼ਨਲ ਫ਼ਰੰਟ ਵਲੋਂ ‘ਅਣਖ ਜਗਾਓ, ਆਜ਼ਾਦੀ ਪਾਓ, ਰਾਜ ਲਿਆਓ’ ਬੈਨਰ ਹੇਠ 22 ਸਤੰਬਰ ਨੂੰ ਮਾਨਸਾ ਵਿਖੇ ਰੈਲੀ ਕੀਤੀ ਜਾ ਰਹੀ ਹੈ। ਰੈਲੀ ਦੀਆਂ ਤਿਆਰੀਆਂ ਸੰਬੰਧੀ ਇਕੱਤਰਤਾ ਕਾਰਮਲ ਚਰਚ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਮੇਜਰ ਮਸੀਹ ਦੀ ਪ੍ਰਧਾਨਗੀ ਹੇਠ ਕੀਤੀ ਗਈ।

ਅਜੀਤ ਡੈਸਕ 16-09-2026
ਮਾਨਸਾ, 15 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕ੍ਰਿਸਚੀਅਨ ਨੈਸ਼ਨਲ ਫ਼ਰੰਟ ਵਲੋਂ ‘ਅਣਖ ਜਗਾਓ, ਆਜ਼ਾਦੀ ਪਾਓ, ਰਾਜ ਲਿਆਓ’ ਬੈਨਰ ਹੇਠ 22 ਸਤੰਬਰ ਨੂੰ ਮਾਨਸਾ ਵਿਖੇ ਰੈਲੀ ਕੀਤੀ ਜਾ ਰਹੀ ਹੈ। ਰੈਲੀ ਦੀਆਂ ਤਿਆਰੀਆਂ ਸੰਬੰਧੀ ਇਕੱਤਰਤਾ ਕਾਰਮਲ ਚਰਚ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਮੇਜਰ ਮਸੀਹ ਦੀ ਪ੍ਰਧਾਨਗੀ ਹੇਠ ਕੀਤੀ ਗਈ। ਵਿਸ਼ੇਸ਼ ਤੌਰ ’ਤੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਚੌਧਰੀ ਨੇ ਦੱਸਿਆ ਕਿ ਚਰਚ ਦੀ ਸੁਰੱਖਿਆ, ਕਬਰਸਤਾਨ ਲਈ ਜ਼ਮੀਨ, ਮਸੀਹੀ ਭਾਈਚਾਰੇ ਲਈ ਰਾਖਵਾਂਕਰਨ, ਕ੍ਰਿਸਚੀਅਨ ਰੈਜੀਮੈਂਟ ਦੀ ਬਹਾਲੀ, ਗ਼ਰੀਬ ਪਰਿਵਾਰਾਂ ਦੇ ਬੱਚਿਆਂ ਲਈ ਵਜ਼ੀਫ਼ੇ, ਕੱਚੇ ਘਰਾਂ ਨੂੰ ਪੱਕੇ ਕਰਨ ਆਦਿ ਮੁੱਦਿਆਂ ਨੂੰ ਲੈ ਕੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਉਨ੍ਹਾਂ ਰੋਸ ਪ੍ਰਗਟਾਇਆ ਕਿ ਮਸੀਹੀ ਭਾਈਚਾਰੇ ਦੇ ਆਰਥਿਕ, ਸਮਾਜਿਕ ਤੇ ਰਾਜਨੀਤਿਕ ਮੁਸ਼ਕਿਲਾਂ ਦੇ ਹੱਲ ਲਈ ਕੇਂਦਰ ਅਤੇ ਰਾਜ ਸਰਕਾਰ ਵਲੋਂ ਲੋਕ ਸਭਾ ਤੇ ਵਿਧਾਨ ਸਭਾ ’ਚ ਕਦੇ ਵੀ ਆਵਾਜ਼ ਨਹੀਂ ਉਠਾਈ ਗਈ। ਉਨ੍ਹਾਂ ਜ਼ਿਲ੍ਹੇ ਦੇ ਪਾਸਟਰਾਂ ਨੂੰ ਰੈਲੀ ’ਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਪਾ. ਤਰਸੇਮ ਸਿੰਗਲਾ, ਧਾਰਮਿਕ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਗੁਰਪਿਆਰ, ਸੰਗਰੂਰ ਦੇ ਪ੍ਰਧਾਨ ਸੈਮਪਲ, ਜਸਕਰਨ ਹਨੂਕ, ਬਰਨਾਲਾ ਦੇ ਪ੍ਰਧਾਨ ਸੰਜੇ ਕੁਮਾਰ, ਕੁਲਵਿੰਦਰ ਭੀਖੀ, ਅਮਰਜੀਤ, ਲਖਵਿੰਦਰ ਲੱਕੀ, ਰਾਜੂ ਜੋਹਨ, ਗੁਰਭਜਨ, ਸੁਲੱਖਣ ਮਸੀਹ, ਜੌਹਨ ਬੱਤਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਕੁੱਲਰੀਆਂ ਦੀ ਫਿਰਨੀ ਦੀ ਹਾਲਤ ਖਸਤਾ ਹੋਣ ਕਾਰਨ ਪਿੰਡ ਵਾਸੀ ਦੁਖੀ ਅਗਲੀ ਖ਼ਬਰ ਜ਼ਖਮੀ ਸਕੂਲ ਵੈਨ ਡਰਾਈਵਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।