ਸੜਕ ਹਾਦਸੇ ’ਚ 2 ਔਰਤਾਂ ਦੀ ਮੌਤ, 1 ਜ਼ਖਮੀ
ਭੀਖੀ, 17 ਸਤੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਬੁਢਲਾਡਾ ਰੋਡ ’ਤੇ ਅਨਾਜ ਮੰਡੀ ਦੇ ਨਜ਼ਦੀਕ ਸਵਿਫ਼ਟ ਡਿਜਾਇਰ ਕਾਰ ਦੀ ਟਰਾਲੇ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਐਨੀ ਭਿਆਨਕ ਸੀ ਕਿ ਹਾਦਸੇ ਵਿਚ 2 ਔਰਤਾਂ ਦੀ ਮੌਤ ਹੋ ਗਈ, ਜਦਕਿ 1 ਵਿਅਕਤੀ ਜ਼ਖਮੀ ਹੋ ਗਿਆ।
ਅਜੀਤ ਡੈਸਕ
18-09-2026