ਮਾਨਸਾ ਜ਼ਿਲ੍ਹੇ ਦੇ ਕਈ ਹਿੱਸਿਆਂ ’ਚ ਪਿਆ ਮੀਂਹ ਝੋਨੇ ਦੀ ਫ਼ਸਲ ਲਈ ਲਾਹੇਵੰਦ
ਮਾਨਸਾ, 17 ਸਤੰਬਰ (ਰਾਵਿੰਦਰ ਸਿੰਘ ਰਵੀ)- ਮਾਨਸਾ ਜ਼ਿਲ੍ਹੇ ਦੇ ਕਈ ਹਿੱਸਿਆਂ ’ਚ ਸਵੇਰ ਸਮੇਂ ਪਿਆ ਮੀਂਹ ਝੋਨੇ ਦੀ ਫ਼ਸਲ ਲਈ ਲਾਹੇਵੰਦ ਸਾਬਤ ਹੋਵੇਗਾ। ਕਈ ਦਿਨਾਂ ਤੋਂ ਪੈ ਰਹੀ ਸਖ਼ਤ ਗਰਮੀ ਅਤੇ ਬਿਜਲੀ ਦੀ ਕਮੀ ਕਾਰਨ ਬਹੁਤੀਆਂ ਥਾਵਾਂ ’ਤੇ ਝੋਨੇ ਦੀ ਫ਼ਸਲ ਮੁਰਝਾਉਣੀ ਸ਼ੁਰੂ ਹੋ ਗਈ ਸੀ।
ਬੱਸ ਸਟੈਂਡ ਚੌਂਕ ਮਾਨਸਾ ਨਜ਼ਦੀਕ ਭਰੇ ਮੀਂਹ ਦੇ ਪਾਣੀ ’ਚੋਂ ਲੰਘਦੇ ਰਾਹਗੀਰ। ਤਸਵੀਰ : ਸੇਮੀ ਮਾਨਸਾ
18-09-2026