19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਦੇ 50 ਸਾਲਾਂ ਸਥਾਪਨਾ ਦਿਵਸ ਸੰਬੰਧੀ ਸਮਾਗਮ ਅੱਜ

ਬਠਿੰਡਾ, 18 ਸਤੰਬਰ (ਵਲ੍ਹਾਣ)- ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਵਲੋਂ ਸਕੂਲ ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ ‘ਤੇ 50 ਸਾਲਾ ਸਫਲਤਾ ਦਿਵਸ ਸੰਬੰਧੀ ਸਮਾਗਮ ਜਾ ਰਿਹਾ ਹੈ। ਇਸ ਸਬੰਧੀ ਸਕੂਲ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ ਜਾਵੇਗਾ।

ਰਮੇਸ਼ ਕੁਮਾਰੀ ਕੱਕੜ। 19-09-2026
ਬਠਿੰਡਾ, 18 ਸਤੰਬਰ (ਵਲ੍ਹਾਣ)- ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਵਲੋਂ ਸਕੂਲ ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ ‘ਤੇ 50 ਸਾਲਾ ਸਫਲਤਾ ਦਿਵਸ ਸੰਬੰਧੀ ਸਮਾਗਮ ਜਾ ਰਿਹਾ ਹੈ। ਇਸ ਸਬੰਧੀ ਸਕੂਲ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ ਜਾਵੇਗਾ। ਸਕੂਲ ਦੇ ਐਮ.ਡੀ. ਮੈਡਮ ਰਮੇਸ਼ ਕੁਮਾਰੀ ਕੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ 19 ਸਤੰਬਰ 2026 ਨੂੰ ਸਵੇਰੇ 10 ਵਜੇ ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਿਖੇ ਕਰਵਾਇਆ ਜਾਵੇਗਾ।ਉਨ੍ਹਾਂ ਨੇ ਦੱਸਿਆ ਕਿ ਸਕੂਲ ਨੇ ਆਪਣੀ ਪੰਜ ਦਹਾਕਿਆਂ ਦੀ ਯਾਤਰਾ ਦੌਰਾਨ ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ। 50 ਸਾਲਾਂ ਦੀ ਇਸ ਸਫਲ ਯਾਤਰਾ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਵਾਸਤੇ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਕੂਲ ਨਾਲ ਜੁੜੇ ਪੁਰਾਣੇ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਇਲਾਕਾ ਵਾਸੀਆਂ ਦੀ ਸ਼ਮੂਲੀਅਤ ਵੀ ਰਹੇਗੀ।
ਪਿਛਲੀ ਖ਼ਬਰ ਜੂਨੀਅਰ ਏਸ਼ੀਆ ਕੱਪ ਦੀ ਸੋਨ ਤਗਮਾ ਜੇਤੂ ਸੁਖਵੀਰ ਕੌਰ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ‘ਹਿੰਦੀ ਦਿਵਸ ਹਫ਼ਤਾ’ ਸਮਾਰੋਹ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।