20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਲਕੌਰ ਸਿੰਘ ਸਿੱਧੂ ਮੂਸੇਵਾਲਾ ਵਲੋਂ ਭੀਖੀ ’ਚ ਕੀਤੀ ਵਰਕਰ ਮਿਲਣੀ

ਭੀਖੀ, 19 ਸਤੰਬਰ (ਸਹੋਤਾ)- ਕਾਂਗਰਸੀ ਆਗੂ ਬਲਕੌਰ ਸਿੰਘ ਸਿੱਧੂ ਮੂਸੇਵਾਲਾ ਨੇ ਸਥਾਨਕ ਹਨੂੰਮਾਨ ਮੰਦਿਰ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿਚ ਮਾੜੀ ਕਾਨੂੰਨ ਵਿਵਸਥਾ ਨੂੰ ਉਹ ਆਪਣੇ ਪਿੰਡੇ ’ਤੇ ਹੰਢਾ ਰਹੇ ਹਨ, ਕਾਨੂੰਨ ਵਿਵਸਥਾ ’ਚ ਵੱਡੇ ਪੱਧਰ ’ਤੇ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਗੈਂਗਸਟਰਵਾਦ ਬਹੁਤ ਹੀ ਸੰਗਠਿਤ ਅਤੇ ਸਾਜਸ਼ੀ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ ਅਤੇ ਇਸ ਵਿਚ ਕੁਝ ਪੁਲਿਸ ਦੀਆਂ ਕਾਲੀਆਂ ਭੇਡਾਂ ਦੀ ਵੀ ਮਿਲੀਭੁਗਤ ਹੈ।

ਅਜੀਤ ਡੈਸਕ 20-09-2026
ਭੀਖੀ, 19 ਸਤੰਬਰ (ਸਹੋਤਾ)- ਕਾਂਗਰਸੀ ਆਗੂ ਬਲਕੌਰ ਸਿੰਘ ਸਿੱਧੂ ਮੂਸੇਵਾਲਾ ਨੇ ਸਥਾਨਕ ਹਨੂੰਮਾਨ ਮੰਦਿਰ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿਚ ਮਾੜੀ ਕਾਨੂੰਨ ਵਿਵਸਥਾ ਨੂੰ ਉਹ ਆਪਣੇ ਪਿੰਡੇ ’ਤੇ ਹੰਢਾ ਰਹੇ ਹਨ, ਕਾਨੂੰਨ ਵਿਵਸਥਾ ’ਚ ਵੱਡੇ ਪੱਧਰ ’ਤੇ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਗੈਂਗਸਟਰਵਾਦ ਬਹੁਤ ਹੀ ਸੰਗਠਿਤ ਅਤੇ ਸਾਜਸ਼ੀ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ ਅਤੇ ਇਸ ਵਿਚ ਕੁਝ ਪੁਲਿਸ ਦੀਆਂ ਕਾਲੀਆਂ ਭੇਡਾਂ ਦੀ ਵੀ ਮਿਲੀਭੁਗਤ ਹੈ। ਉਹ ਗੈਂਗਸਟਰਵਾਦ ਦਾ ਖੁੱਲ੍ਹ ਕੇ ਵਿਰੋਧ ਕਰ ਰਹੇ ਹਨ ਅਤੇ ਜੇਕਰ ਕੋਈ ਵਿਅਕਤੀ ਗੈਂਗਸਟਰਵਾਦ ਤੋਂ ਪੀੜਿਤ ਹੈ ਤਾਂ ਉਹ ਉਸ ਨਾਲ ਹਿੱਕ ਡਾਅ ਕੇ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਸੁਪਨਾ ਸੀ ਕਿ ਉਹ ਵਕਤੀ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਨ ਲਈ ਜ਼ਮੀਨੀ ਪੱਧਰ ’ਤੇ ਯਤਨ ਕਰੇਗਾ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਕਿਹਾ ਕਿ ਉਹ ਪਾਰਟੀ ਹਾਈਕਮਾਨ ਦੇ ਹਰ ਹੁਕਮ ਨੂੰ ਮੰਨਣ ਲਈ ਪ੍ਰਤੀਬੱਧ ਹਨ ਅਤੇ ਪਾਰਟੀ ਜਿਸ ਨੂੰ ਵੀ ਟਿਕਟ ਦੇਵੇਗੀ, ਉਸ ਦੀ ਮਦਦ ਕਰਨਗੇ ਪ੍ਰੰਤੂ ਸਮੂਹ ਕਾਂਗਰਸੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਜ਼ਰੂਰਤ ਹੈ। ਸਮਾਗਮ ਨੂੰ ਚਮਕੌਰ ਸਿੰਘ ਸਿੱਧੂ, ਅਮਨ ਸਿੰਗਲਾ ਢੈਪਈ, ਬਲਜੀਤ ਸ਼ਰਮਾ ਰਿਸ਼ੀ, ਚਰਨਜੀਤ ਸਿੰਘ ਮਾਖਾ, ਪਾਲ ਸਿੰਘ ਸਮਾਓਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮਨਜੀਤ ਸਿੰਘ ਰਾਣਾ, ਲਾਜਪਤ ਰਾਏ ਸ਼ਰਮਾ, ਧੰਨਾ ਸਿੰਘ ਸਮਾਓਂ, ਡਾ. ਸੁਲਤਾਨ ਸ਼ਾਹ, ਵਿਨੋਦ ਕੁਮਾਰ ਸਿੰਗਲਾ, ਵਿੱਕੀ ਸ਼ਰਮਾ, ਜਰਨੈਲ ਸਿੰਘ ਭੀਖੀ, ਰਾਜਪ੍ਰੀਤ ਸਿੰਘ ਨੰਬਰਦਾਰ, ਜਗਤਾਰ ਸਿੰਘ ਗਿੰਨੀ, ਸਾਬਕਾ ਕੌਂਸਲਰ ਇੰਦਰਜੀਤ ਸਿੰਘ, ਰਣਜੀਤ ਸਿੰਘ ਮੋਹਰ ਸਿੰਘ ਵਾਲਾ, ਪਵਨ ਸ਼ਰਮਾ, ਜਸਵੀਰ ਸਿੰਘ ਖੀਵਾ, ਸੰਜੀਵ ਕੁਮਾਰ ਸਿੰਗਲਾ, ਸੁਰੇਸ਼ ਕੁਮਾਰ ਸਮਾਉਂ, ਮੇਸ਼ੀ ਸ਼ੇਰੋਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੁਢਲਾਡਾ ’ਚ 83 ਨੌਜਵਾਨ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਭਾਕਿਯੂ ਸਿੱਧੂਪੁਰ ਨੇ ਪੁਲਿਸ ਜਬਰ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕਰਕੇ ਕੇਂਦਰ ਤੇ ਸੂਬਾ ਸਰਕਾਰ ਦੇ ਪੁਤਲੇ ਸਾੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।