24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਐਡਵੋਕੇਟ ਸੰਦੀਪ ਘੰਡ ਦੀ ਪੁਸਤਕ ‘ਜੀਵਨ ਵਿਚਾਰ’ ਜ਼ਿਲ੍ਹਾ ਸੈਸ਼ਨ ਜੱਜ ਵਲੋਂ ਜਾਰੀ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਐਡਵੋਕੇਟ ਸੰਦੀਪ ਘੰਡ ਦੀ ਪੁਸਤਕ ‘ਜੀਵਨ ਵਿਚਾਰ-ਸੋਚ ਬਦਲੋ, ਜੀਵਨ ਬਦਲੋ’ ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਸਾ ਮਨਜਿੰਦਰ ਸਿੰਘ ਵਲੋਂ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਤਾਬਾਂ ਮਨੁੱਖ ਦੀ ਸੋਚ ਨੂੰ ਪ੍ਰਭਾਵਿਤ ਕਰਨ ਦੇ ਨਾਲ-ਨਾਲ ਜ਼ਿੰਦਗੀ ਨੂੰ ਸਕਾਰਾਤਮਿਕ ਦਿਸ਼ਾ ਦੇਣ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਅਜੀਤ ਡੈਸਕ 24-09-2026
ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਐਡਵੋਕੇਟ ਸੰਦੀਪ ਘੰਡ ਦੀ ਪੁਸਤਕ ‘ਜੀਵਨ ਵਿਚਾਰ-ਸੋਚ ਬਦਲੋ, ਜੀਵਨ ਬਦਲੋ’ ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਸਾ ਮਨਜਿੰਦਰ ਸਿੰਘ ਵਲੋਂ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਤਾਬਾਂ ਮਨੁੱਖ ਦੀ ਸੋਚ ਨੂੰ ਪ੍ਰਭਾਵਿਤ ਕਰਨ ਦੇ ਨਾਲ-ਨਾਲ ਜ਼ਿੰਦਗੀ ਨੂੰ ਸਕਾਰਾਤਮਿਕ ਦਿਸ਼ਾ ਦੇਣ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਲੇਖਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਨੌਕਰੀ ਤੋਂ ਸੇਵਾ ਮੁਕਤੀ ਤੋਂ ਬਾਅਦ ਵੀ ਉਹ ਪਰਿਵਾਰਕ ਸਮੱਸਿਆਵਾਂ ਦੇ ਹੱਲ ਅਤੇ ਲੋਕਾਂ ਨੂੰ ਚਿੰਤਾ ਤੋਂ ਮੁਕਤ ਕਰਨ ਲਈ ਸੇਵਾਵਾਂ ਦੇ ਰਹੇ ਹਨ। ਡਾ. ਘੰਡ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਪੰਜਵੀਂ ਕਿਤਾਬ ਹੈ, ਜਿਸ ਵਿਚ 40 ਅਧਿਆਇ ਸ਼ਾਮਿਲ ਹਨ, ਜਿਨ੍ਹਾਂ ਰਾਹੀਂ ਜੀਵਨ ਪੱਖਾਂ ਨੂੰ ਸਧਾਰਨ ਢੰਗ ਨਾਲ ਸਮਝਾਉਣ ਦਾ ਯਤਨ ਕੀਤਾ ਗਿਆ ਹੈ। ਪੁਸਤਕ ਜਾਰੀ ਕਰਨ ਸਮੇਂ ਬਾਰ ਐਸੋਸੀਏਸ਼ਨ ਮਾਨਸਾ ਦੇ ਸਾਬਕਾ ਪ੍ਰਧਾਨ ਨਵਲ ਕੁਮਾਰ ਗੋਇਲ, ਐਡਵੋਕੇਟ ਹਰਪ੍ਰੀਤ ਸਿੰਘ ਰਮਦਿੱਤੇਵਾਲਾ, ਮੁਕੇਸ਼ ਕੁਮਾਰ ਗਰਗ ਜਤਿੰਦਰ ਕੁਮਾਰ ਬੁਢਲਾਡਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਸਕੂਲ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚੋਂ 172 ਤਗਮੇ ਜਿੱਤ ਕੇ ਬਣਿਆ ਜ਼ਿਲ੍ਹਾ ਚੈਂਪੀਅਨ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਦਾ ਬੀ. ਲਿਬ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।