ਮਜ਼ਦੂਰਾਂ ਲਈ ਸਮਾਜਿਕ ਸੁਰੱਖਿਆ ਦਾ ਕਾਨੂੰਨ ਲਾਗੂ ਕੀਤਾ ਜਾਵੇ- ਜੋਧਾਂ/ਸਮਾਓਂ ਮਾਨਸਾ ਵਿਖੇ ਮਜ਼ਦੂਰ ਅਧਿਕਾਰ ਰੈਲੀ ਕੀਤੀ
ਮਾਨਸਾ, 24 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਪੰਜਾਬ ਵਲੋਂ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਮਜ਼ਦੂਰ ਅਧਿਕਾਰ ਰੈਲੀ ਕੀਤੀ ਗਈ। ਸੰਬੋਧਨ ਕਰਦਿਆਂ ਭਾਈ ਲਾਲੋ ਮੰਚ ਦੇ ਸੂਬਾਈ ਪ੍ਰਧਾਨ ਤੇ ਸਾਬਕਾ ਵਿਧਾਇਕ ਤਰਸੇਮ ਜੋਧਾਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਮੰਗਾਂ ਤਾਂ ਕੀ ਪੂਰੀਆਂ ਕਰਨ ਸਨ, ਸਗੋਂ ਮਜ਼ਦੂਰ ਵਿਰੋਧੀ ਨੀਤੀਆਂ ਲਿਆਉਣ ’ਤੇ ਤੁਲੀ ਹੋਈ ਹੈ, ਨੂੰ ਕਿਸੇ ਵੀ ਕੀਮਤ ’ਤੇ ਲਾਗੂ ਹੋਣ ਦਿੱਤਾ ਜਾਵੇਗਾ।
ਮਾਨਸਾ, 24 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਪੰਜਾਬ ਵਲੋਂ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਮਜ਼ਦੂਰ ਅਧਿਕਾਰ ਰੈਲੀ ਕੀਤੀ ਗਈ। ਸੰਬੋਧਨ ਕਰਦਿਆਂ ਭਾਈ ਲਾਲੋ ਮੰਚ ਦੇ ਸੂਬਾਈ ਪ੍ਰਧਾਨ ਤੇ ਸਾਬਕਾ ਵਿਧਾਇਕ ਤਰਸੇਮ ਜੋਧਾਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਮੰਗਾਂ ਤਾਂ ਕੀ ਪੂਰੀਆਂ ਕਰਨ ਸਨ, ਸਗੋਂ ਮਜ਼ਦੂਰ ਵਿਰੋਧੀ ਨੀਤੀਆਂ ਲਿਆਉਣ ’ਤੇ ਤੁਲੀ ਹੋਈ ਹੈ, ਨੂੰ ਕਿਸੇ ਵੀ ਕੀਮਤ ’ਤੇ ਲਾਗੂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 2027 ’ਚ ਸੱਤਾ ਵਿਚ ਆਉਣ ਦੀ ਤਿਆਰੀ ਕਰ ਰਹੀਆਂ ਰਵਾਇਤੀ ਪਾਰਟੀਆਂ ਕੋਲ ਮਜ਼ਦੂਰਾਂ ਤੇ ਨੌਜਵਾਨਾਂ ਦੇ ਪੱਕੇ ਰੁਜ਼ਗਾਰ ਲਈ ਕੋਈ ਨੀਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਹੋ ਰਹੇ ਨਸ਼ਿਆਂ ਲਈ ਮੌਜੂਦਾ ਤੇ ਪਿਛਲੀਆਂ ਸਰਕਾਰਾਂ ਹੀ ਮੁੱਖ ਜ਼ਿੰਮੇਵਾਰ ਹਨ। ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਮਗਨਰੇਗਾ ਦੀ ਥਾਂ ਲਿਆਂਦੇ ਜੀ ਰਾਮ ਜੀ ਕਾਨੂੰਨ ਦੇ ਤਹਿਤ ਮਜ਼ਦੂਰਾਂ ਨੂੰ ਰੁਜ਼ਗਾਰ ਗਰੰਟੀ ਹੱਕ ’ਚੋਂ ਬਾਹਰ ਕਰਨ ਲਈ ਕੇਂਦਰ ਸਰਕਾਰ ਨਵੀਂ ਤੋਂ ਨਵੀਂ ਐਪ ਦੀਆਂ ਸ਼ਰਤਾਂ ਲਗਾ ਰਹੀ ਹੈ ਅਤੇ ਇਸ ਰਾਹੀਂ ਗਰੁੱਪ ਹਾਜ਼ਰੀ ਫ਼ੋਟੋ ਦੀ ਥਾਂ ਹੁਣ ਅੱਖਾਂ ਦੀ ਫ਼ੋਟੋ ਦੀ ਸ਼ਰਤ ਨਾਲ ਮਜ਼ਦੂਰਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਨਰੇਗਾ ਜੀ ਰਾਮ ਜੀ ਕਾਨੂੰਨ ਮਜ਼ਦੂਰ ਦੇ ਰੁਜ਼ਗਾਰ ਫ਼ੰਡ ਜਾਰੀ ਕਰਨ ਅਤੇ ਮਹਾਰਾਸ਼ਟਰ ’ਚ ਲਾਗੂ ਮਥਾੜੀ ਐਕਟ ਦੀ ਤਰਜ਼ ’ਤੇ ਪੰਜਾਬ ’ਚ ਵੀ ਹਰ ਵਰਗ ਦੇ ਮਜ਼ਦੂਰਾਂ ਦੀ ਸਮਾਜਿਕ ਸੁਰੱਖਿਆ ਦਾ ਕਾਨੂੰਨ ਲਾਗੂ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ 29 ਨਵੰਬਰ ਨੂੰ ਸੰਗਰੂਰ ਵਿਖੇ 5 ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਸੂਬਾ ਪੱਧਰੀ ਮਜ਼ਦੂਰ ਕਿਰਤੀ ਮਹਾਂ ਪੰਚਾਇਤ ਕੀਤੀ ਜਾਵੇਗੀ ਅਤੇ ਮਜ਼ਦੂਰਾਂ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਾਵੇਗਾ। ਇਸ ਮੌਕੇ ਨਿੱਕਾ ਸਿੰਘ ਬਹਾਦਰਪੁਰ, ਸੁਖਵਿੰਦਰ ਸਿੰਘ ਬੋਹਾ, ਮਨਜੀਤ ਕੌਰ ਜੋਗਾ, ਤਰਸੇਮ ਸਿੰਘ ਖ਼ਾਲਸਾ ਬਹਾਦਰਪੁਰ, ਬਾਜ਼ ਸਿੰਘ ਰੰਘੜਿਆਲ, ਗੁਲਾਬ ਸਿੰਘ ਖੀਵਾ, ਭੋਲਾ ਸਿੰਘ ਝੱਬਰ, ਬਾਨੀ ਸਿੰਘ ਧਲੇਵਾਂ, ਵਿੱਕੀ ਸਿੰਘ ਖੜਕ ਸਿੰਘ ਵਾਲਾ, ਜਰਨੈਲ ਸਿੰਘ ਮਾਨਸਾ, ਸੁਖਵੀਰ ਸਿੰਘ ਖਾਰਾ, ਜਗਦੇਵ ਸਿੰਘ ਜੱਗੂ ਖੁਡਾਲ ਆਦਿ ਹਾਜ਼ਰ ਸਨ।