26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੰਦੀਪ ਕੌਰ, ਰਜਨੀ ਕੌਰ, ਸੰਦੀਪ ਕੌਰ ਨਤੀਜਾ ਸ਼ਾਨਦਾਰ ਰਿਹਾ

ਬੁਢਲਾਡਾ, 25 ਸਤੰਬਰ (ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦਾ ਐਮ. ਏ.

ਅਜੀਤ ਡੈਸਕ 26-09-2026
ਬੁਢਲਾਡਾ, 25 ਸਤੰਬਰ (ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦਾ ਐਮ.ਏ. ਇਤਿਹਾਸ ਸਮੈਸਟਰ-1 ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮ ਸੋਹਲ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ’ਚ ਵਿਦਿਆਰਥੀਆਂ ਨੇ ਮੈਰਿਟ ਪੁਜ਼ੀਸ਼ਨਾਂ ਵੀ ਹਾਸਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਸੰਦੀਪ ਕੌਰ ਨੇ 9.25 ਗ੍ਰੇਡ ਪ੍ਰਾਪਤ ਕਰ ਕੇ ਪਹਿਲਾ, ਰਜਨੀ ਕੌਰ, ਰਮਨਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਨੇ 8.75 ਗ੍ਰੇਡ ਪ੍ਰਾਪਤ ਕਰ ਕੇ ਸਾਂਝੇ ਤੌਰ ’ਤੇ ਦੂਜਾ, ਸੰਦੀਪ ਕੌਰ ਨੇ 8.50 ਗ੍ਰੇਡ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ ਜਦਕਿ ਸਾਰੇ ਹੀ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਮੈਨੇਜਿੰਗ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ, ਵਿਭਾਗ ਮੁਖੀ ਅਸਿਸਟੈਂਟ ਪ੍ਰੋਫੈਸਰ ਸਤਨਾਮ ਸਿੰਘ ਤੇ ਅਸਿਸਟੈਂਟ ਪ੍ਰੋਫੈਸਰ ਰਣਜੀਤ ਸਿੰਘ ਨੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਭਾਜਪਾ ਵੱਲੋਂ ‘ਸੰਕਲਪ ਯਾਤਰਾ’-27 ਸਤੰਬਰ ਨੂੰ ਲਹਿਰਾਗਾਗਾ ਹਲਕੇ ’ਚ ਹੋਵੇਗੀ ਯਾਤਰਾ ਦੀ ਐਂਟਰੀ; ਬੋਪੁਰ ਦੇ ਸ਼ਿਵ ਮੰਦਰ ਵ... ਅਗਲੀ ਖ਼ਬਰ ਦਰਸ਼ਨਾਂ ਦੇਵੀ, ਪ੍ਰਭਜੋਤ ਕੌਰ, ਮਨਪ੍ਰੀਤ ਕੌਰ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।