ਰਣਜੀਤ ਕੌਰ ਭਾਕਿਯੂ (ਉਗਰਾਹਾਂ) ਨੰਗਲ ਖ਼ੁਰਦ ਇਕਾਈ ਦੀ ਪ੍ਰਧਾਨ ਚੁਣੀ
ਮਾਨਸਾ, 3 ਅਕਤੂਬਰ (ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਦੇ ਕੀਤੇ ਜਾ ਰਹੇ ਘਿਰਾਓ ਸਬੰਧੀ ਨੇੜਲੇ ਪਿੰਡ ਨੰਗਲ ਖ਼ੁਰਦ ਵਿਖੇ ਲਾਮਬੰਦੀ ਮੀਟਿੰਗ ਕੀਤੀ ਗਈ। ਬਲਾਕ ਮਾਨਸਾ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਅਮਰੀਕਾ ਨਾਲ ਹੋ ਰਿਹਾ ਟੈਕਸ ਮੁਕਤ ਵਪਾਰ ਸਮਝੌਤਾ ਅਤੇ ਲੈਂਡ ਪੂਲਿੰਗ ਨੀਤੀ ਰੱਦ ਕਰਵਾਉਣ ਸਮੇਤ 13 ਮੰਗਾਂ ਨੂੰ ਲੈ ਕੇ ਯੂਨੀਅਨ ਵਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।
ਅਜੀਤ ਡੈਸਕ
04-10-2026