05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਰਾਮ ਸਿੰਘ ਭੱਟੀ ਜ਼ਿਲ੍ਹਾ ਐਸ.ਸੀ. ਮੋਰਚੇ ਦੇ ਉਪ ਪ੍ਰਧਾਨ ਨਿਯੁਕਤ

ਮਹਿਮਾ ਸਰਜਾ, 4 ਅਕਤੂਬਰ (ਬਲਦੇਵ ਸੰਧੂ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵਲੋਂ ਅੱਜ ਰਾਮ ਸਿੰਘ ਭੱਟੀ ਅਬਲੂ (ਕੋਟਲੀ) ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਜ਼ਿਲ੍ਹਾ ਬਠਿੰਡਾ ਐਸ. ਸੀ.

ਅਜੀਤ ਡੈਸਕ 05-10-2026
ਮਹਿਮਾ ਸਰਜਾ, 4 ਅਕਤੂਬਰ (ਬਲਦੇਵ ਸੰਧੂ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵਲੋਂ ਅੱਜ ਰਾਮ ਸਿੰਘ ਭੱਟੀ ਅਬਲੂ (ਕੋਟਲੀ) ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਜ਼ਿਲ੍ਹਾ ਬਠਿੰਡਾ ਐਸ.ਸੀ. ਮੋਰਚੇ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਾਮ ਸਿੰਘ ਭੱਟੀ ਪਿੰਡ ਅਬਲੂ ਦੇ ਸਰਪੰਚ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਨਿਯੁਕਤੀ ਉਪਰੰਤ ਰਾਮ ਸਿੰਘ ਭੱਟੀ ਨੇ ਸ੍ਰੀ ਸਰੂਪ ਚੰਦ ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਹਲਕਾ ਭੁੱਚੋ ਦੇ ਪਿੰਡਾਂ ਵਿਚ ਭਾਜਪਾ ਦੀਆਂ ਬੂਥ ਕਮੇਟੀਆਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ। ਰਾਮ ਸਿੰਘ ਭੱਟੀ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।
ਪਿਛਲੀ ਖ਼ਬਰ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਸੁੱਖ ਪਾਉਣ ਲਈ ਸੰਘਰਸ਼ ਤੇ ਮਿਹਨਤ ਬੇਹੱਦ ਜ਼ਰੂਰੀ- ਗਿਰੀ ਮਹਾਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।