06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਭਾਕਿਯੂ (ਉਗਰਾਹਾਂ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਘਿਰਾਓ

ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਦਾ ਘਿਰਾਓ ਕਰ ਕੇ ਕੇਂਦਰ ਤੇ ਰਾਜ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੁਜ਼ਾਹਰਾਕਾਰੀਆਂ ਨੇ ਕਿਸੇ ਵੀ ਅਧਿਕਾਰੀ ਨੂੰ ਅੰਦਰ-ਬਾਹਰ ਨਹੀਂ ਜਾਣ ਦਿੱਤਾ ਗਿਆ।

ਅਜੀਤ ਡੈਸਕ 06-10-2026
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਦਾ ਘਿਰਾਓ ਕਰ ਕੇ ਕੇਂਦਰ ਤੇ ਰਾਜ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੁਜ਼ਾਹਰਾਕਾਰੀਆਂ ਨੇ ਕਿਸੇ ਵੀ ਅਧਿਕਾਰੀ ਨੂੰ ਅੰਦਰ-ਬਾਹਰ ਨਹੀਂ ਜਾਣ ਦਿੱਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਜਥੇਬੰਦੀ ਵਲੋਂ ਪਹਿਲਾਂ ਵੀ 16 ਦਿਨਾਂ ਲਈ ਡੀ.ਸੀ. ਦਫ਼ਤਰ ਨੇੜੇ ਧਰਨਾ ਲਗਾ ਕੇ ਕਿਸਾਨੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਸੀ ਪਰ ਸਰਕਾਰ ਵਲੋਂ ਕਿਸਾਨਾਂ ਨੂੰ ਅਣਗੌਲਿਆ ਕਰ ਦਿੱਤਾ ਗਿਆ, ਜਿਸ ਕਰ ਕੇ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੋਏ ਹਨ। ਉਨ੍ਹਾਂ ਆਖਿਆ ਕਿ ਭਾਰਤ-ਅਮਰੀਕਾ ਵਪਾਰਕ ਸਮਝੌਤੇ ਨਾਲ ਕਿਸਾਨਾਂ ਦੀ ਖੇਤੀ, ਡੇਅਰੀ ਉਦਯੋਗ, ਪੋਲਟਰੀ ਸਮੇਤ ਛੋਟੇ ਵਪਾਰੀਆਂ ਦਾ ਕਿੱਤਾ ਖ਼ਤਮ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਲੈਂਡ ਪੂਲਿੰਗ ਨੀਤੀ, ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨ ਦੇ ਨਾਲ ਹੀ ਕਿਸਾਨਾਂ ਸਿਰ ਚੜ੍ਹੇ ਕਰਜ਼ੇ ’ਤੇ ਲੀਕ ਮਾਰੀ ਜਾਵੇ, ਫ਼ਸਲਾਂ ’ਤੇ ਐਮ.ਐੱਸ.ਪੀ. ਗਰੰਟੀ ਕਾਨੂੰਨ ਬਣਾਇਆ ਜਾਵੇ, ਕਾਸ਼ਤਕਾਰ ਕਿਸਾਨਾਂ ਨੂੰ ਅਲਾਟ ਕੀਤੀਆਂ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਸਮੇਤ ਕਿਸਾਨਾਂ ’ਤੇ ਪਾਏ ਝੂਠੇ ਪਰਚੇ ਰੱਦ ਕੀਤੇ ਜਾਣ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਧਰਨਾ ਅਣਮਿਥੇ ਸਮੇਂ ਲਈ ਜਾਰੀ ਰਹੇਗਾ। ਧਰਨੇ ਨੂੰ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ, ਮਹਿੰਦਰ ਸਿੰਘ ਰੁਮਾਣਾ, ਭੋਲਾ ਸਿੰਘ ਮਾਖਾ, ਉੱਤਮ ਸਿੰਘ ਰਾਮਾਨੰਦੀ, ਜਗਸੀਰ ਸਿੰਘ ਜਵਾਹਰਕੇ, ਮੇਜਰ ਸਿੰਘ ਗੋਬਿੰਦਪੁਰਾ, ਸਰੋਜ ਰਾਣੀ ਦਿਆਲਪੁਰਾ, ਜਸਵਿੰਦਰ ਕੌਰ ਬਹਾਦਰਪੁਰ ਆਦਿ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਮੁਲਾਜ਼ਮ ਆਗੂਆਂ ਨੂੰ ਹਿਰਾਸਤ ’ਚ ਲੈਣ ਦੇ ਰੋਸ ’ਚ ਥਾਣੇ ਅੱਗੇ ਧਰਨਾ ਅਗਲੀ ਖ਼ਬਰ ਆਧੁਨਿਕ ਆਫ਼ਿਸ ਮੈਨੇਜਮੈਂਟ ਅਤੇ ਪ੍ਰੋਫੈਸ਼ਨਲ ਸਕਿੱਲਜ਼ ’ਤੇ ਇਕ ਰੋਜ਼ਾ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।