06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਗਰੂਰ ’ਚ ਰੈਲੀ 10 ਨੂੰ ਮਸਲੇ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ - ਕੁਲਵਰਨ ਸਿੰਘ

ਮਾਨਸਾ, 5 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਹੋਈ। ਪੈਨਸ਼ਨਰਜ਼ ਕਨਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਕੁਲਵਰਨ ਸਿੰਘ, ਬਲਬੀਰ ਸਿੰਘ ਸੈਣੀ ਵਧੀਕ ਸਕੱਤਰ ਅਤੇ ਮਨਜੀਤ ਸਿੰਘ ਸੈਣੀ ਸਕੱਤਰ ਆਲ ਇੰਡੀਆ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 06-10-2026
ਮਾਨਸਾ, 5 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਹੋਈ। ਪੈਨਸ਼ਨਰਜ਼ ਕਨਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਕੁਲਵਰਨ ਸਿੰਘ, ਬਲਬੀਰ ਸਿੰਘ ਸੈਣੀ ਵਧੀਕ ਸਕੱਤਰ ਅਤੇ ਮਨਜੀਤ ਸਿੰਘ ਸੈਣੀ ਸਕੱਤਰ ਆਲ ਇੰਡੀਆ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ 10 ਅਕਤੂਬਰ ਦੀ ਸੰਗਰੂਰ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੂਜੀਆਂ ਸਰਕਾਰਾਂ ਵਾਂਗ ਕਾਰਪੋਰੇਟ ਪੱਖੀ ਸਰਕਾਰ ਹੈ, ਜਿਸ ਨੇ ਮਹਿੰਗਾਈ ਨੂੰ ਅਸਮਾਨ ’ਤੇ ਪਹੁੰਚਾ ਦਿੱਤਾ ਪਰ ਮਜ਼ਦੂਰਾਂ, ਕਿਸਾਨਾਂ, ਦਿਹਾੜੀਦਾਰ ਮੁਲਾਜ਼ਮਾਂ, ਪੈਨਸ਼ਨਰਾਂ ਦੇ ਮਸਲੇ ਜਿਉਂ ਦੇ ਤਿਉਂ ਖੜ੍ਹੇ ਹਨ। ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਘਰਾਂਗਣਾ ਨੇ ਸੂਬਾ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਨਾਂਹ ਪੱਖੀ ਵਤੀਰੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਵਿਭਾਗਾਂ ’ਚ ਲਿਆਉਣ ਦੇ ਫੋਕੇ ਦਾਅਵੇ ਕਰ ਰਹੀ ਹੈ ਜਦਕਿ ਸਚਾਈ ਇਹ ਹੈ ਕਿ ਹਾਲੇ ਤੱਕ ਕਿਸੇ ਵੀ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਸੰਗਰੂਰ ਰੈਲੀ ’ਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੱਕ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੇ ਸਾਰੇ ਮਸਲੇ ਹੱਲ ਨਹੀਂ ਹੁੰਦੇ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਕੇਵਲ ਸਿੰਘ, ਜਸਵੰਤ ਸਿੰਘ, ਲੱਖਾ ਸਿੰਘ ਸਹਾਰਨਾ, ਪਰਮਜੀਤ ਕੌਰ, ਜਗਦੀਸ਼ ਰਾਏ, ਦਰਸ਼ਨ ਸਿੰਘ ਜੋਗਾ, ਰਾਜ ਕੁਮਾਰ ਰੰਗਾ, ਬਿੱਕਰ ਸਿੰਘ ਮਘਾਣੀਆਂ, ਬਿੱਕਰ ਸਿੰਘ ਰੱਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਯੂ ਏਕਤਾ (ਡਕੌਂਦਾ) ਦੀ ਭੀਖੀ ਤੇ ਮਾਨਸਾ ਬਲਾਕ ਦੀ ਮੀਟਿੰਗ ਅਗਲੀ ਖ਼ਬਰ ਪਰਾਲੀ ਮੁਕਤ ਬੱਲ੍ਹੋ-ਤਰਨਜੋਤ ਸੁਸਾਇਟੀ ਦਾ ਕ੍ਰਾਂਤੀਕਾਰੀ ਐਲਾਨ ਖੇਤਾਂ ’ਚੋਂ ਮੁਫ਼ਤ ਚੁੱਕੀ ਜਾਵੇਗੀ ਪਰਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।