06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਖੇਡਾਂ ’ਚ ਮੱਲਾਂ ਮਾਰਨ ਵਾਲੀ ਗਤਕਾ ਟੀਮ ਦਾ ਸਨਮਾਨ

ਬਰੇਟਾ, 5 ਅਕਤੂਬਰ (ਪ. ਪ.)

ਅਜੀਤ ਡੈਸਕ 06-10-2026
ਬਰੇਟਾ, 5 ਅਕਤੂਬਰ (ਪ.ਪ.)- ਨੇੜਲੇ ਪਿੰਡ ਬਹਾਦਰਪੁਰ ਵਿਖੇ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਵਲੋਂ ਖੇਡਾਂ ’ਚ ਮੱਲਾਂ ਮਾਰਨ ਵਾਲੇ ਗਤਕਾ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਮੁੱਖ ਗ੍ਰੰਥੀ ਧਰਮ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਗਤਕਾ ਪਾਰਟੀ ਦੀ ਟੀਮ ਨੇ ਜੰਮੂ ਵਿਖੇ ਹੋਈਆਂ ਖੇਡਾਂ ’ਚ ਹਿੱਸਾ ਲਿਆ ਸੀ, ਜਿਸ ’ਚ 4 ਮੈਂਬਰਾਂ ਨੇ ਵੱਖ-ਵੱਖ ਟੀਮਾਂ ਵਲੋਂ ਖੇਡਦਿਆਂ ਮੋਹਰੀ ਸਥਾਨ ਪ੍ਰਾਪਤ ਕੀਤੇ। ਇਸ ਦੌਰਾਨ ਖਿਡਾਰਨ ਮਨਦੀਪ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ ਬਹਾਦਰਪੁਰ, ਨਛੱਤਰ ਸਿੰਘ, ਗੁਰਮੀਤ ਸਿੰਘ, ਬੁੱਧ ਸਿੰਘ, ਲੱਖਾ ਸਿੰਘ, ਦਸੌਂਦਾ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਔਰਤ ਦੀ ਮੌਤ ਅਗਲੀ ਖ਼ਬਰ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਸਿਖਲਾਈ ਦੇਣ ਦਾ ਵਾਅਦਾ ਪੂਰਾ ਕਰੇ - ਸੂਬਾ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।