06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ਼੍ਰੋਮਣੀ ਅਕਾਲੀ ਦਲ ਵਲੋਂ ਬਲਾਕ ਨਥਾਣਾ ਦੇ ਪਿੰਡਾਂ ਵਿਚ ਘਰ-ਘਰ ਮੁਹਿੰਮ ਸ਼ੁਰੂ

ਨਥਾਣਾ, 6 ਅਕਤੂਬਰ (ਗੁਰਦਰਸ਼ਨ ਲੁੁੱਧੜ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਬਲਾਕ ਨਥਾਣਾ ਦੇ ਵੱਖ-ਵੱਖ ਪਿੰਡਾਂ ਵਿਚ ਅੱਜ ਘਰ-ਘਰ ਜਾਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਕਰਦਿਆਂ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ, ਹਲਕਾ ਇੰਚਾਰਜ ਡਾ: ਦਲਜੀਤ ਸਿੰਘ ਗੁਰੂ, ਸਾਬਕਾ ਬਲਾਕ ਸੰਮਤੀ ਚੇਅਰਮੈਨ ਹਰਮੀਤ ਸਿੰਘ ਬਾਹੀਆ, ਬਲਾਕ ਸੰਮਤੀ ਮੈਂਬਰ ਮੇਜਰ ਸਿੰਘ ਬੱਜੋਆਣਾ ਅਤੇ ਹੋਰਨਾਂ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ।

ਅਜੀਤ ਡੈਸਕ 07-10-2026
ਨਥਾਣਾ, 6 ਅਕਤੂਬਰ (ਗੁਰਦਰਸ਼ਨ ਲੁੁੱਧੜ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਬਲਾਕ ਨਥਾਣਾ ਦੇ ਵੱਖ-ਵੱਖ ਪਿੰਡਾਂ ਵਿਚ ਅੱਜ ਘਰ-ਘਰ ਜਾਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਕਰਦਿਆਂ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ, ਹਲਕਾ ਇੰਚਾਰਜ ਡਾ: ਦਲਜੀਤ ਸਿੰਘ ਗੁਰੂ, ਸਾਬਕਾ ਬਲਾਕ ਸੰਮਤੀ ਚੇਅਰਮੈਨ ਹਰਮੀਤ ਸਿੰਘ ਬਾਹੀਆ, ਬਲਾਕ ਸੰਮਤੀ ਮੈਂਬਰ ਮੇਜਰ ਸਿੰਘ ਬੱਜੋਆਣਾ ਅਤੇ ਹੋਰਨਾਂ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਅਕਾਲੀ ਆਗੂਆਂ ਨੇ ਦੱਸਿਆ ਕਿ ਪਿੰਡਾਂ ਦੇ ਲੋਕ ਪੰਜਾਬ ਦੀ ਵਾਂਗਡੋਰ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਵਿਚ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੋ ਚੁੱਕੇ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਬਲਾਕ ਨਥਾਣਾ ਵਿਚਲੇ ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੀ ਕਾਂਗਰਸ ਅਤੇ ’ਆਪ’ ਸਰਕਾਰ ਦਾ ਕਾਰਜਕਾਲ ਵੇਖ ਲਿਆ ਹੈ, ਜਿਨ੍ਹਾਂ ਦੀ ਕਾਰਗੁਜ਼ਾਰੀ ਇਨ੍ਹਾਂ ਤੋਂ ਪਹਿਲੀ ਅਕਾਲੀ ਸਰਕਾਰ ਦੇ ਮੁਕਾਬਲੇ ਕੁਝ ਵੀ ਨਹੀਂ ਹੈ, ਇਸੇ ਕਰਕੇ ਹੀ ਲੋਕਾਂ ਵਲੋਂ ਬੀਤੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੱਡੀ ਬਹੁਮਤ ਨਾਲ ਫਤਵਾ ਦਿੱਤਾ ਜਾ ਚੁੱਕਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਨੇ ਪਿੰਡਾਂ ਵਿਚ ਘਰ-ਘਰ ਮੁਹਿੰਮ ਮੌਕੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਦੋਂ ਵੀ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੂਬੇ ਦੀ ਅਗਵਾਈ ਕਰੇਗੀ ਤਾਂ ਪਹਿਲੇ ਸਾਲ ਵਿਚ ਹੀ ਪਿੰਡਾਂ ਵਿਚ ਕਰਨ ਵਾਲੇ ਜੋ ਲੋੜੀਂਦੇ ਵਿਕਾਸ ਕਾਰਜ ਹੋਣਗੇ, ਨੂੰ ਪੂਰਾ ਕੀਤਾ ਜਾਵੇਗਾ ਅਤੇ ਨੌਜਵਾਨਾਂ ਲਈ ਡੇਅਰੀ, ਪੋਲਟਰੀ ਅਤੇ ਹੋਰ ਸਹਾਇਕ ਧੰਦਿਆਂ ਨੂੰ ਮੁਨਾਫੇਬਖਸ਼ ਬਣਾਕੇ ਰੋਜ਼ਗਾਰ ਦੇ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਸਾਬਕਾ ਸਰਪੰਚ ਜਗਬੀਰ ਸਿੰਘ ਟਾਈਗਰ, ਹਰਪਾਲ ਸਿੰਘ, ਬੇਅੰਤ ਸਿੰਘ, ਮਨਦੀਪ ਸਿੰਘ ਕਲਿਆਣ ਮੱਲ ਕਾ, ਹਰਜੀਤ ਸਿੰਘ ਸਾਬਕਾ ਸਰਪੰਚ ਅਤੇ ਪਾਰਟੀ ਦੇ ਪੰਚ-ਸਰਪੰਚ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਅਜਿਹੀ ਪਾਰਟੀ ਨਾਲ ਗੱਠਜੋੜ ਕਰ ਸਕਦਾ ਹੈ, ਜਿਸ ਨਾਲ ਪੰਜਾਬ ਦੇ ਹਿੱਤਾਂ ਪ੍ਰਤੀ ਸੋਚ ਮਿਲਦੀ... ਅਗਲੀ ਖ਼ਬਰ ਹਲਕਾ ਭੁੱਚੋ ਦੇ ਬੂਥ ਨੰਬਰ 1 ਤੋਂ ਡੋਰ-ਟੂ-ਡੋਰ ਜਨਸੰਪਰਕ ਮੁਹਿੰਮ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।