ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨਗੇ ਕੋਟਗੁਰੂ ਵਾਸੀ ਪੰਚਾਇਤ ਨੇ ਮਤਾ ਪਾਸ ਕਰਕੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ
ਸੰਗਤ ਮੰਡੀ, 7 ਅਕਤੂਬਰ (ਸੁਖਤੇਜ ਧਾਲੀਵਾਲ)- ਪਿੰਡ ਕੋਟਗੁਰੂ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕਦਿਆਂ ਪਿੰਡ ਵਿਚ ਨਸ਼ਿਆਂ ਦੀ ਵਰਤੋਂ ਅਤੇ ਵਿਕਰੀ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਦਾ ਮਤਾ ਪਾਸ ਕੀਤਾ ਹੈ। ਸਰਪੰਚ ਕੁਲਵਿੰਦਰ ਸਿੰਘ ਚੌਹਾਨ ਦੀ ਅਗਵਾਈ ਹੇਠ ਪਿੰਡ ਦੇ ਇਤਿਹਾਸਕ ਡੇਰਾ ਬਾਬਾ ਭੋਲਾ ਦਾਸ ਦੇ ਸਥਾਨ ਵਿਖੇ ਹੋਏ ਇਕੱਠ ਦੌਰਾਨ ਪਿੰਡ ਵਾਸੀਆਂ ਨੇ ਨਸ਼ਿਆਂ ਵਿਰੁੱਧ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
ਨਸ਼ਿਆਂ ਵਿਰੁੱਧ ਪਾਏ ਗਏ ਮਤੇ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰਦੇ ਹੋਏ ਪਿੰਡ ਵਾਸੀ। ਤਸਵੀਰ: ਸੁਖਤੇਜ ਧਾਲੀਵਾਲ
08-10-2026