10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਦੂਨ ਸਕੂਲ ਕਰਾੜਵਾਲਾ ਵਿਖੇ ‘ਮੀ ਐਂਡ ਮੌਮ’ ਸਮਾਗਮ ਕਰਵਾਇਆ

ਚਾਉਕੇ, 9 ਅਕਤੂਬਰ (ਮਨਜੀਤ ਸਿੰਘ ਘੜੈਲੀ)- ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਿਖੇ ਬੱਚਿਆਂ ਅਤੇ ਮਾਵਾਂ ਵਿਚਕਾਰ ਪਿਆਰ, ਸਨੇਹ ਅਤੇ ਭਾਵਨਾਤਮਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ‘ਮੀ ਐਂਡ ਮੌਮ’ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ’ਚ ਮਾਵਾਂ ਨੇ ਆਪਣੇ ਬੱਚਿਆਂ ਨਾਲ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਦਿਲਚਸਪ ਗਤੀਵਿਧੀਆਂ ਰਾਹੀਂ ਇਸ ਦਿਨ ਨੂੰ ਯਾਦਗਾਰੀ ਬਣਾਇਆ।

ਅਜੀਤ ਡੈਸਕ 10-10-2026
ਚਾਉਕੇ, 9 ਅਕਤੂਬਰ (ਮਨਜੀਤ ਸਿੰਘ ਘੜੈਲੀ)- ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਿਖੇ ਬੱਚਿਆਂ ਅਤੇ ਮਾਵਾਂ ਵਿਚਕਾਰ ਪਿਆਰ, ਸਨੇਹ ਅਤੇ ਭਾਵਨਾਤਮਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ‘ਮੀ ਐਂਡ ਮੌਮ’ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ’ਚ ਮਾਵਾਂ ਨੇ ਆਪਣੇ ਬੱਚਿਆਂ ਨਾਲ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਦਿਲਚਸਪ ਗਤੀਵਿਧੀਆਂ ਰਾਹੀਂ ਇਸ ਦਿਨ ਨੂੰ ਯਾਦਗਾਰੀ ਬਣਾਇਆ। ਸਮਾਰੋਹ ਦੌਰਾਨ ਮਾਵਾਂ ਅਤੇ ਬੱਚਿਆਂ ਲਈ ਕਈ ਮਨੋਰੰਜਕ ਗਤੀਵਿਧੀਆਂ, ਖੇਡਾਂ ਅਤੇ ਦਿਲਚਸਪ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਆਪਣੀਆਂ ਮਾਵਾਂ ਪ੍ਰਤੀ ਪਿਆਰ, ਸਤਿਕਾਰ ਅਤੇ ਧੰਨਵਾਦ ਦੀ ਭਾਵਨਾ ਪ੍ਰਗਟ ਕਰਨ ਦਾ ਮੌਕਾ ਮਿਲਿਆ। ਸਕੂਲ ਦੀ ਚੇਅਰਪਰਸਨ ਡਾ. ਚਰਨਜੀਤ ਕੌਰ ਢਿੱਲੋਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ। ਮਾਂ ਅਤੇ ਬੱਚੇ ਦਾ ਰਿਸ਼ਤਾ ਪਿਆਰ, ਵਿਸ਼ਵਾਸ ਅਤੇ ਸੰਸਕਾਰਾਂ ਦੀ ਮਜ਼ਬੂਤ ਨੀਂਹ ’ਤੇ ਟਿਕਿਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਸਕੂਲ ਤੇ ਮਾਪਿਆਂ ਵਿਚਕਾਰ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ। ਸਕੂਲ ਦੀ ਪ੍ਰਿੰਸੀਪਲ ਮੀਨਾਕਸ਼ੀ ਚੌਧਰੀ ਨੇ ਵੀ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਸ਼ਖ਼ਸੀਅਤ ਅਤੇ ਚਰਿੱਤਰ ਦੇ ਨਿਰਮਾਣ ’ਚ ਮਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ, ਪਰਿਵਾਰਕ ਰਿਸ਼ਤਿਆਂ ਦੀ ਮਹੱਤਤਾ ਸਮਝਣ ਅਤੇ ਆਪਣੀਆਂ ਮਾਵਾਂ ਪ੍ਰਤੀ ਸਤਿਕਾਰ ਤੇ ਧੰਨਵਾਦ ਪ੍ਰਗਟ ਕਰਨ ਦਾ ਮੌਕਾ ਦਿੰਦੇ ਹਨ। ਸਕੂਲ ਪ੍ਰਬੰਧਕਾਂ ਵਲੋਂ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸਾਰੀਆਂ ਮਾਵਾਂ, ਅਧਿਆਪਕਾਂ ਅਤੇ ਪ੍ਰਬੰਧਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਅਜੀਤ, ਜਲੰਧਰ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦਿਉਣ ਦੇ ਮੈਂਬਰਾਂ ਨੇ ਚੇਅਰਮੈਨ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਵੈਰ ਦੀ ਅੱਗ ਵਿਚ ਪੈਦਾ ਹੋਇਆ ਪਿਆਰ, ਨਾਟਕ ‘ਦਾਲੀਆ’ ਨੇ ਦਿਖਾਈ ਮਨੁੱਖੀ ਰਿਸ਼ਤਿਆਂ ਦੀ ਤਾਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।