10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਗੋਨਿਆਣਾ ਮੰਡੀ ਵਿਚ ਖਾਦ ਅਤੇ ਖੇਤੀ ਇਨਪੁਟਸ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

ਗੋਨਿਆਣਾ, 9 ਅਕਤੂਬਰ (ਲਛਮਣ ਦਾਸ ਗਰਗ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਦੀ ਵਿਸ਼ੇਸ਼ ਟੀਮ ਵਲੋਂ ਅੱਜ ਗੋਨਿਆਣਾ ਇਲਾਕੇ ਵਿਚ ਖੇਤੀਬਾੜੀ ਇਨਪੁਟਸ ਦੇ ਡੀਲਰਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਚੈਕਿੰਗ ਦੌਰਾਨ ਵਿਭਾਗ ਦੀ ਟੀਮ ਵਲੋਂ ਡੀਲਰਾਂ ਦੇ ਸਟਾਕ ਰਜਿਸਟਰਾਂ, ਬਿਲਿੰਗ ਪ੍ਰਣਾਲੀ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ।

ਅਜੀਤ ਡੈਸਕ 10-10-2026
ਗੋਨਿਆਣਾ, 9 ਅਕਤੂਬਰ (ਲਛਮਣ ਦਾਸ ਗਰਗ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਦੀ ਵਿਸ਼ੇਸ਼ ਟੀਮ ਵਲੋਂ ਅੱਜ ਗੋਨਿਆਣਾ ਇਲਾਕੇ ਵਿਚ ਖੇਤੀਬਾੜੀ ਇਨਪੁਟਸ ਦੇ ਡੀਲਰਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਚੈਕਿੰਗ ਦੌਰਾਨ ਵਿਭਾਗ ਦੀ ਟੀਮ ਵਲੋਂ ਡੀਲਰਾਂ ਦੇ ਸਟਾਕ ਰਜਿਸਟਰਾਂ, ਬਿਲਿੰਗ ਪ੍ਰਣਾਲੀ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਦੁਕਾਨਾਂ ਅਤੇ ਗੋਦਾਮਾਂ ਵਿਚ ਮੌਜੂਦ ਖੇਤੀ ਸਮੱਗਰੀ ਦੇ ਅਸਲ ਸਟਾਕ ਦਾ ਰਿਕਾਰਡ ਨਾਲ ਮਿਲਾਇਆ ਗਿਆ। ਚੈਕਿੰਗ ਦੌਰਾਨ ਜ਼ਿੰਕ 33 ਫ਼ੀਸਦੀ ਦਾ ਸਟਾਕ ਨੀਲ ਪਾਇਆ ਗਿਆ। ਇਸ ਤੋਂ ਇਲਾਵਾ ਗੁਣਵੱਤਾ ਦੀ ਜਾਂਚ ਲਈ ਜ਼ਿੰਕ 39.5 ਫ਼ੀਸਦੀ ਅਤੇ ਡੀ.ਏ.ਪੀ. ਖਾਦ ਦੇ ਨਮੂਨੇ ਲਏ ਗਏ, ਜਿਨ੍ਹਾਂ ਨੂੰ ਅਗਲੇਰੀ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜਿਆ ਜਾ ਰਿਹਾ ਹੈ। ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਯੋਗਸ਼ਾਲਾ ਦੀ ਰਿਪੋਰਟ ਆਉਣ ਤੱਕ ਮਾਮਲੇ ਦੀ ਜਾਂਚ ਜਾਰੀ ਰਹੇਗੀ।ਜੇਕਰ ਕਿਸੇ ਨਮੂਨੇ ਦੀ ਰਿਪੋਰਟ ਮਿਆਰਾਂ ਅਨੁਸਾਰ ਸਹੀ ਨਹੀਂ ਪਾਈ ਜਾਂਦੀ ਜਾਂ ਕੋਈ ਡੀਲਰ ਗ਼ਲਤ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਜਦੋਂ ਵੀ ਕਿਸੇ ਡੀਲਰ ਤੋਂ ਖਾਦ, ਜ਼ਿੰਕ ਜਾਂ ਹੋਰ ਖੇਤੀ ਸਮੱਗਰੀ ਖਰੀਦਣ, ਤਾਂ ਉਸ ਦਾ ਪੱਕਾ ਬਿੱਲ ਜ਼ਰੂਰ ਪ੍ਰਾਪਤ ਕਰਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਜਾਂ ਨਿਰਧਾਰਤ ਕੀਮਤਾਂ ਤੋਂ ਵੱਧ ਪੈਸੇ ਵਸੂਲਦਾ ਹੈ, ਤਾਂ ਇਸ ਸਬੰਧੀ ਤੁਰੰਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਜਾਵੇ।
ਪਿਛਲੀ ਖ਼ਬਰ ਅਜੀਤ, ਜਲੰਧਰ ਮੁਲਤਾਨੀਆਂ ਰੋਡ ਵਿਖੇ ਪੀਜ਼ਾ ਕਲੱਬ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ-ਜਾਨੀ ਨੁਕਸਾਨ ਤੋਂ ਰਿਹਾ ਬਚਾਅ ਅਗਲੀ ਖ਼ਬਰ ਸ਼ੇਰ ਸਿੰਘ ਆਕਲੀਆਂ ਕਲਾਂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।