10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਯੂਥ ਅਕਾਲੀ ਦਲ ਤੇ ਐੱਸ. ਸੀ. ਵਿੰਗ ’ਚ ਨਵੀਆਂ ਨਿਯੁਕਤੀਆਂ

ਭੀਖੀ, 9 ਅਕਤੂਬਰ (ਬਲਕਾਰ ਸਿੰਘ ਸਹੋਤਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਯੂਥ ਅਕਾਲੀ ਦਲ ਤੇ ਐੱਸ. ਸੀ.

ਅਜੀਤ ਡੈਸਕ 10-10-2026
ਭੀਖੀ, 9 ਅਕਤੂਬਰ (ਬਲਕਾਰ ਸਿੰਘ ਸਹੋਤਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਯੂਥ ਅਕਾਲੀ ਦਲ ਤੇ ਐੱਸ.ਸੀ. ਵਿੰਗ ’ਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ‘ਪੰਜਾਬ ਬਚਾਓ’ ਮੁਹਿੰਮ ਤਹਿਤ ‘ਆਪ’ ਸਰਕਾਰ ਦੀਆਂ ਨਾਕਾਮੀਆਂ ਜ਼ਾਹਿਰ ਕਰਨ ਲਈ ਡੋਰ-ਟੂ-ਡੋਰ ਪਹੁੰਚ ਕੀਤੀ ਜਾ ਰਹੀ ਹੈ। ਪਾਰਟੀ ਦੇ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਬਰਾੜ ਨੂੰ ਪਿੰਡ ਹੀਰੋ ਕਲਾਂ ਯੂਥ ਅਕਾਲੀ ਦਲ ਦਾ ਪ੍ਰਧਾਨ, ਮੱਖਣ ਸਿੰਘ ਨੂੰ ਭੀਖੀ ਦਿਹਾਤੀ ਸਰਕਲ ਆਈ.ਟੀ. ਵਿੰਗ ਦਾ ਪ੍ਰਧਾਨ, ਅਮਰਜੀਤ ਸਿੰਘ ਨੂੰ ਭੀਖੀ ਸਰਕਲ ਆਈ.ਟੀ. ਵਿੰਗ ਦਾ ਪ੍ਰਧਾਨ ਤੇ ਬੱਬੀ ਸਿੰਘ ਨੂੰ ਹੀਰੋ ਕਲਾਂ ਐੱਸ.ਸੀ. ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਅਹੁਦੇਦਾਰ ਪਾਰਟੀ ਦੀਆਂ ਨੀਤੀਆਂ ਨੂੰ ਪੂਰੀ ਤਨਦੇਹੀ ਨਾਲ ਘਰ-ਘਰ ਪਹੁੰਚਾਉਣਗੇ। ਇਸ ਮੌਕੇ ਮਿੱਠੂ ਰਾਮ ਅਰੋੜਾ, ਜਥੇਦਾਰ ਗਾਡਰ ਸਿੰਘ, ਜਥੇਦਾਰ ਕੁਲਵੰਤ ਸਿੰਘ, ਬਲਵਿੰਦਰ ਸਿੰਘ ਹੀਰੋ ਕਲਾਂ, ਮੇਜਰ ਸਿੰਘ, ਜਸਵਿੰਦਰ ਸਿੰਘ ਤਾਮਕੋਟ, ਬਾਬਾ ਗੋਰਾ ਸਿੰਘ, ਸੁਖਦੇਵ ਸਿੰਘ ਜੱਸੜ, ਕੁਲਸ਼ੇਰ ਸਿੰਘ ਰੂਬਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ ਗੁਰਦੁਆਰਾ ਸੁਧਾਰ ਲਹਿਰ-ਭਾਗ 2’ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਜਥੇ ਨੇ ਕੀਤੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਅਗਲੀ ਖ਼ਬਰ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੇ ਬਰਸੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।