13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮਾਨਸਾ ਜ਼ਿਲ੍ਹੇ ’ਚ ਪਹਿਲੀ ਅਕਤੂਬਰ ਦੇ ਆਧਾਰ ’ਤੇ 5 ਲੱਖ 88 ਹਜ਼ਾਰ 555 ਵੋਟਰ ਕੀਤੇ ਗਏ ਦਰਜ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵਲੋਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੀਟਿੰਗ ਦੌਰਾਨ ਵੋਟਰਾਂ ਦੀਆਂ ਸੂਚੀਆਂ ਸੌਂਪੀਆਂ ਗਈਆਂ। ਉਨ੍ਹਾਂ ਦੱਸਿਆ ਕਿ ਅੰਤਿਮ ਪ੍ਰਕਾਸ਼ਿਤ ਵੋਟਰ ਸੂਚੀ ’ਚ ਜ਼ਿਲ੍ਹੇ ਦੇ 5,88,55 5 ਕੁੱਲ ਵੋਟਰ ਦਰਜ ਕੀਤੇ ਗਏ ਹਨ, ਜਿਨ੍ਹਾਂ ’ਚ ਦਿਵਿਆਂਗ ਵੋਟਰ 5613 ਅਤੇ 85 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ 4411 ਵੋਟਰ ਹਨ।

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਸੌਂਪਣ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ। ਤਸਵੀਰ : ਸੇਮੀ ਮਾਨਸਾ 13-10-2026
ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵਲੋਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੀਟਿੰਗ ਦੌਰਾਨ ਵੋਟਰਾਂ ਦੀਆਂ ਸੂਚੀਆਂ ਸੌਂਪੀਆਂ ਗਈਆਂ। ਉਨ੍ਹਾਂ ਦੱਸਿਆ ਕਿ ਅੰਤਿਮ ਪ੍ਰਕਾਸ਼ਿਤ ਵੋਟਰ ਸੂਚੀ ’ਚ ਜ਼ਿਲ੍ਹੇ ਦੇ 5,88,55 5 ਕੁੱਲ ਵੋਟਰ ਦਰਜ ਕੀਤੇ ਗਏ ਹਨ, ਜਿਨ੍ਹਾਂ ’ਚ ਦਿਵਿਆਂਗ ਵੋਟਰ 5613 ਅਤੇ 85 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ 4411 ਵੋਟਰ ਹਨ। ਇਸ ਤੋਂ ਇਲਾਵਾ 3049 ਸਰਵਿਸ ਵੋਟਰ ਵੀ ਦਰਜ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਯੋਗਤਾ 1 ਅਕਤੂਬਰ 2026 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦਾ ਕੰਮ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਪਹਿਲੀ ਅਕਤੂਬਰ ਦੇ ਆਧਾਰ ’ਤੇ ਪ੍ਰਾਪਤ ਹੋਏ ਦਾਅਵੇ ਤੇ ਇਤਰਾਜ਼ਾਂ ਦੇ ਨਿਪਟਾਰੇ ਉਪਰੰਤ ਫ਼ੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰ ਦੀ ਯੋਗ ਵੋਟ ਦਰਜ ਹੋਣ ਤੋਂ ਰਹਿ ਗਈ ਹੈ ਤਾਂ ਉਹ ਵੋਟ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ, ਬੂਥ ਲੈਵਲ ਅਫ਼ਸਰ ਜਾਂ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਜਮਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਫਾਰਮ voters.eci.gov.in ਜਾਂ ਈ. ਸੀ. ਆਈ. ਨੈੱਟ ਐਪ ਰਾਹੀਂ ਆਨਲਾਈਨ ਵੀ ਭਰੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ 18 ਤੋਂ 19 ਸਾਲ ਦੇ ਯੋਗ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਵੋਟਰ ਸੂਚੀ ’ਚ ਪਹਿਲਾਂ ਤੋਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਪਹਿਲਾਂ ਦਰਜ ਵੋਟ ’ਚ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ, ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ, ਕਾਂਗਰਸ ਦੇ ਰਾਕੇਸ਼ ਕੁਮਾਰ ਅਤੇ ਅੰਮ੍ਰਿਤਪਾਲ ਸਿੰਘ ਕੂਕਾ, ਬਸਪਾ ਦੇ ਗੁਰਜੀਵਨ ਸਿੰਘ ਅਤੇ ਬਚਿੱਤਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਬ) ਦੇ ਕੇ.ਐੱਸ. ਮਠਾੜੂ, ਭਾਜਪਾ ਦੇ ਰੋਹਿਤ ਬਾਂਸਲ, ਆਪ ਦੇ ਭਰਪੂਰ ਸਿੰਘ ਤੇ ਅਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 18 ਤੱਕ ਵਿਧਾਇਕਾਂ ਨੂੰ ਦਿੱਤੇ ਜਾਣਗੇ ਯਾਦ ਪੱਤਰ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।