13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕਾਂਗਰਸ ਆਗੂਆਂ ਦਾ ਵਫ਼ਦ ਜੰਤਰ-ਮੰਤਰ ਦਿੱਲੀ ਲਈ ਹੋਇਆ ਰਵਾਨਾ

ਬਰੇਟਾ, 12 ਅਕਤੂਬਰ (ਜੀਵਨ ਸ਼ਰਮਾ)- ਲੋਕਤੰਤਰ, ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਦੀ ਰੱਖਿਆ ਕਰਨ ਲਈ ਕਾਂਗਰਸ ਪਾਰਟੀ ਵਲੋਂ ਕੀਤੇ ਜਾ ਰਹੇ ਸੰਘਰਸ਼ ’ਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਸਿੰਘ ਸਿੰਗਲਾ ਦੀ ਅਗਵਾਈ ਹੇਠ ਕਾਂਗਰਸੀ ਆਗੂ ਤੇ ਵਰਕਰ ਦਿੱਲੀ ਲਈ ਰਵਾਨਾ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਲੋਕਾਂ ਦੇ ਸੰਵਿਧਾਨਕ ਹੱਕਾਂ ਦੀ ਰਾਖੀ ਕਰਨ ਲਈ ਸੰਘਰਸ਼ ਕਰ ਰਹੀ ਹੈ।

ਅਜੀਤ ਡੈਸਕ 13-10-2026
ਬਰੇਟਾ, 12 ਅਕਤੂਬਰ (ਜੀਵਨ ਸ਼ਰਮਾ)- ਲੋਕਤੰਤਰ, ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਦੀ ਰੱਖਿਆ ਕਰਨ ਲਈ ਕਾਂਗਰਸ ਪਾਰਟੀ ਵਲੋਂ ਕੀਤੇ ਜਾ ਰਹੇ ਸੰਘਰਸ਼ ’ਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਸਿੰਘ ਸਿੰਗਲਾ ਦੀ ਅਗਵਾਈ ਹੇਠ ਕਾਂਗਰਸੀ ਆਗੂ ਤੇ ਵਰਕਰ ਦਿੱਲੀ ਲਈ ਰਵਾਨਾ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਲੋਕਾਂ ਦੇ ਸੰਵਿਧਾਨਕ ਹੱਕਾਂ ਦੀ ਰਾਖੀ ਕਰਨ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ’ਚੋਂ ਵੋਟਾਂ ਕੱਟੇ ਜਾਣ ਅਤੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਨਾਲ ਸਬੰਧਿਤ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਅਤੇ ਆਰ.ਐੱਸ.ਐੱਸ. ਦੀਆਂ ਨੀਤੀਆਂ ਕਾਰਨ ਦੇਸ਼ ਦੀਆਂ ਲੋਕਤੰਤਰੀ ਸੰਸਥਾਵਾਂ ਦੀ ਨਿਰਪੱਖਤਾ ਤੇ ਆਜ਼ਾਦੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਜੰਤਰ-ਮੰਤਰ ਦਿੱਲੀ ਵਿਖੇ ਹੋਣ ਵਾਲੇ ਇਕੱਠ ਦਾ ਮਕਸਦ ਲੋਕਤੰਤਰ, ਸੰਵਿਧਾਨ ਅਤੇ ਸੰਵਿਧਾਨਕ ਸੰਸਥਾਵਾਂ ਦੀ ਆਜ਼ਾਦੀ ਦੀ ਰੱਖਿਆ ਲਈ ਆਵਾਜ਼ ਬੁਲੰਦ ਕਰਨਾ ਹੈ। ਇਸ ਮੌਕੇ ਕਾਂਗਰਸ ਆਗੂ ਪ੍ਰਗਟ ਸਿੰਘ ਖੀਵਾ, ਸਤਿਗੁਰ ਸਿੰਘ ਜਲਵੇੜਾ, ਸਵਰਨ ਸਿੰਘ ਖੁਡਾਲ, ਸਮਿਤ ਗਰਗ, ਕਰਮਜੀਤ ਸਿੰਘ ਰਘੜਿਆਲ, ਬਲਵਿੰਦਰ ਸਿੰਘ, ਪ੍ਰਵੀਨ ਕੁਮਾਰ ਬੌਬੀ, ਅਮਰੀਕ ਸਿੰਘ ਜੇ.ਈ., ਲਵਲੀ ਗਰਗ ਬਰੇਟਾ, ਜਿੰਮੀ ਗਰਗ, ਰਾਹੁਲ ਸ਼ਰਮਾ, ਪ੍ਰਿੰਸ ਸਿੰਗਲਾ ਭੀਖੀ, ਪੂਰਨ ਦਾਸ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।