19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਕੇ ਸੰਘਰਸ਼ ਜਾਰੀ ਰੱਖਾਂਗੇ - ਨਕੱਈ

ਮਾਨਸਾ, 18 ਅਕਤੂਬਰ (ਸ. ਰਿ.)

ਅਜੀਤ ਡੈਸਕ 19-10-2026
ਮਾਨਸਾ, 18 ਅਕਤੂਬਰ (ਸ.ਰਿ.)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹ ਕੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਲੋਕ ਭਾਵਨਾਵਾਂ ਅਤੇ ਇਨਸਾਫ਼ ਦੀ ਮੰਗ ਨੂੰ ਗੰਭੀਰਤਾ ਨਾਲ ਨਹੀਂ ਸੁਣਦੀ ਤਾਂ ਲੋਕਤੰਤਰੀ ਤਰੀਕੇ ਨਾਲ ਵਿਰੋਧ ਜਾਰੀ ਰਹੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਝੋਟਾ ਨੂੰ ਇਨਸਾਫ਼ ਮਿਲਣ ਤੋਂ ਬਾਅਦ ਹੀ ਉਹ ਇਹ ਕਾਲੀਆਂ ਪੱਗਾਂ ਉਤਾਰਨਗੇ। ਉਨ੍ਹਾਂ ਕਿਹਾ ਕਿ ਝੋਟਾ ਦੇ ਪਰਿਵਾਰ ਅਤੇ ਸੰਘਰਸ਼ ਕਮੇਟੀ ਵਲੋਂ ਇਨਸਾਫ਼ ਲਈ ਜੋ ਵੀ ਮੰਗਾਂ ਰੱਖੀਆਂ ਜਾਣਗੀਆਂ, ਨੂੰ ਭਾਜਪਾ ਪੂਰਾ ਸਮਰਥਨ ਦੇਵੇਗੀ।
ਪਿਛਲੀ ਖ਼ਬਰ ਕਿਸਾਨ ਪਰਾਲੀ ਨਾ ਸਾੜ ਕੇ ਸੁਚੱਜਾ ਪ੍ਰਬੰਧ ਕਰਨ-ਖੇਤੀ ਮਾਹਿਰ ਅਗਲੀ ਖ਼ਬਰ ਅਮਿਤ ਸ਼ਾਹ ਦੱਸਣ, ਕਿ ਨਸ਼ਿਆਂ ਦੀ ਸਪਲਾਈ ਰੋਕਣ ਲਈ ਕੇਂਦਰ ਨੇ ਕੀ ਕੀਤਾ- ਨੀਲ ਗਰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।