19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਸ਼ਿਆਂ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਲਈ ਪੂਰਾ ਸਿਸਟਮ ਜ਼ਿੰਮੇਵਾਰ-ਕਾ. ਅਰਸ਼ੀ

ਮਾਨਸਾ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੀ ਵਿਗੜ ਰਹੀ ਕਾਨੂੰਨੀ ਸਥਿਤੀ ’ਤੇ ਕਾਬੂ ਪਾਉਣ ਲਈ ਮੁੱਖ ਮੰਤਰੀ ਪੰਜਾਬ ਨੂੰ ਵਿਦੇਸ਼ ਯਾਤਰਾ ਛੱਡ ਕੇ ਸਾਰਥਿਕ ਹੱਲ ਵੱਲ ਤੁਰਨਾ ਚਾਹੀਦਾ ਹੈ। ਇਹ ਵਿਚਾਰ ਸੀ.

ਅਜੀਤ ਡੈਸਕ 19-10-2026
ਮਾਨਸਾ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੀ ਵਿਗੜ ਰਹੀ ਕਾਨੂੰਨੀ ਸਥਿਤੀ ’ਤੇ ਕਾਬੂ ਪਾਉਣ ਲਈ ਮੁੱਖ ਮੰਤਰੀ ਪੰਜਾਬ ਨੂੰ ਵਿਦੇਸ਼ ਯਾਤਰਾ ਛੱਡ ਕੇ ਸਾਰਥਿਕ ਹੱਲ ਵੱਲ ਤੁਰਨਾ ਚਾਹੀਦਾ ਹੈ। ਇਹ ਵਿਚਾਰ ਸੀ. ਪੀ. ਆਈ. ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਬਣਾਈ ਐਕਸ਼ਨ ਕਮੇਟੀ ਵਲੋਂ ਸਥਾਨਕ ਤਿੰਨਕੋਨੀ ਕੋਲ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਅਮਰਵੇਲ ਵਾਂਗ ਵਧ ਰਹੇ ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਲਈ ਪੂਰਾ ਸਿਸਟਮ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਨਿਭਾਉਂਦੀ ਤਾਂ ਨਸ਼ਿਆਂ ’ਤੇ ਕਾਬੂ ਪਾਇਆ ਜਾ ਸਕਦਾ ਸੀ ਪ੍ਰੰਤੂ ਪੁਲਿਸ, ਸਿਵਲ ਪ੍ਰਸ਼ਾਸਨ ਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਬਿਨਾਂ ਵਜ੍ਹਾ ਤਰਜੀਹ ਦੇ ਕੇ ਬਲਦੀ ਅੱਗ ’ਤੇ ਫੂਸ ਪਾਉਣ ਦਾ ਕੰਮ ਨਹੀਂ ਕਰਨਾ ਚਾਹੀਦਾ। ਸੀ. ਪੀ. ਆਈ. ਆਗੂ ਨੇ ਕਿਹਾ ਕਿ ਪੰਜਾਬ ਪੁਲਿਸ ਮੁਖੀ ਸੂਬੇ ਵਿਚ ਨਸ਼ੇ ਤੇ ਅਮਨ ਕਾਨੂੰਨ ਦੀ ਨਾਜ਼ੁਕ ਸਥਿਤੀ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ। ਉਨ੍ਹਾਂ ਸਮੂਹ ਸੰਘਰਸ਼ੀ ਲੋਕਾਂ ਨੂੰ ਅਮਨ ਸ਼ਾਂਤੀ ਨਾਲ ਅੰਦੋਲਨ ਨੂੰ ਲੜਨ ਦੀ ਅਪੀਲ ਕੀਤੀ। ਇਸ ਮੌਕੇ ਕ੍ਰਿਸ਼ਨ ਸਿੰਘ ਚੌਹਾਨ, ਰੂਪ ਸਿੰਘ ਢਿੱਲੋਂ, ਗੁਰਮੀਤ ਸਿੰਘ ਜੋਗਾ, ਰਤਨ ਭੋਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਲ ਇਜ਼ ਵਨ ਫਾਊਂਡੇਸ਼ਨ ਕੈਨੇਡਾ ਨੇ ਗੁਰਬਾਣੀ ਦੀਆਂ ਸਟੀਕਾਂ ਵੰਡੀਆਂ ਅਗਲੀ ਖ਼ਬਰ ਨਸ਼ੇ ਦੇ ਖ਼ਾਤਮੇ ਲਈ ਭਾਜਪਾ ਪ੍ਰਤੀਬੱਧ–ਮੰਗਤ ਰਾਮ ਬਾਂਸਲ ਕਿਹਾ , ਵਰਕਰ ਨਸ਼ਾ ਤਸਕਰਾਂ ਸਬੰਧੀ ਪਾਰਟੀ ਪਲੇਟਫ਼ਾਰਮ ’ ਤੇ ਜਾਣਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।