20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ 20 ਹਜ਼ਾਰ 814 ਮੀਟ੍ਰਿਕ ਟਨ ਝੋਨੇ ਦੀ ਆਮਦ- ਡੀ.ਸੀ.

ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਪ੍ਰਕਿਰਿਆ ਹੌਲੀ-ਹੌਲੀ ਤੇਜ ਹੋ ਰਹੀ ਹੈ। ਉਨ੍ਹਾਂ ਸਮੂਹ ਖ਼ਰੀਦ ਏਜੰਸੀਆਂ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ ਨੂੰ ਨਾਲੋਂ-ਨਾਲ ਯਕੀਨੀ ਬਣਾਇਆ ਜਾਵੇ।

ਅਜੀਤ ਡੈਸਕ 20-10-2026
ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਪ੍ਰਕਿਰਿਆ ਹੌਲੀ-ਹੌਲੀ ਤੇਜ ਹੋ ਰਹੀ ਹੈ। ਉਨ੍ਹਾਂ ਸਮੂਹ ਖ਼ਰੀਦ ਏਜੰਸੀਆਂ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ ਨੂੰ ਨਾਲੋਂ-ਨਾਲ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਹੁਣ ਤੱਕ ਖ਼ਰੀਦੇ ਝੋਨੇ ਦੀ ਕਰੀਬ 37 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਬੀਤੀ ਸ਼ਾਮ ਤੱਕ 20 ਹਜ਼ਾਰ 814 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ’ਚੋਂ 17 ਹਜ਼ਾਰ 497 ਮੀਟਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਝੋਨੇ ਦੀ ਫ਼ਸਲ ਦੀ ਚੁਕਾਈ ’ਚ ਵੀ ਤੇਜ਼ੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ’ਚ ਸੁੱਕਾ ਝੋਨਾ ਹੀ ਲਿਆਉਣ ਤਾਂ ਕਿ ਜਿਣਸ ਦੀ ਖ਼ਰੀਦ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਪਿਛਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਵਲੋਂ ਯੂਥ ਫੈਸਟੀਵਲ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੁਰਾਤਨ ਮੰਦਰ ਦੇ ਦਰਸ਼ਨਾਂ ਲਈ ਪ੍ਰਧਾਨ ਜਗਸੀਰ ਪੰਨੂੰ ਵਲੋਂ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।