20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜਨਗਣਨਾ 2027 ਦੇ ਦੂਜੇ ਪੜਾਅ ਲਈ 3 ਰੋਜ਼ਾ ਸਿਖਲਾਈ ਦਿੱਤੀ

ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਮਾਨਸਾ ’ਚ ਜਨਗਣਨਾ 2027 ਦੇ ਦੂਜੇ ਪੜਾਅ ਲਈ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ 3 ਰੋਜ਼ਾ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਜਨਗਣਨਾ ਦੇ ਇਸ ਅਹਿਮ ਪੜਾਅ ਦੀ ਤਿਆਰੀ ਵਜੋਂ 8 ਵੱਖ-ਵੱਖ ਥਾਵਾਂ ’ਤੇ ਟਰੇਨਿੰਗ ਸੈਂਟਰ ਸਥਾਪਿਤ ਕੀਤੇ ਗਏ।

ਅਜੀਤ ਡੈਸਕ 20-10-2026
ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਮਾਨਸਾ ’ਚ ਜਨਗਣਨਾ 2027 ਦੇ ਦੂਜੇ ਪੜਾਅ ਲਈ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ 3 ਰੋਜ਼ਾ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਜਨਗਣਨਾ ਦੇ ਇਸ ਅਹਿਮ ਪੜਾਅ ਦੀ ਤਿਆਰੀ ਵਜੋਂ 8 ਵੱਖ-ਵੱਖ ਥਾਵਾਂ ’ਤੇ ਟਰੇਨਿੰਗ ਸੈਂਟਰ ਸਥਾਪਿਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਬੱਚਤ ਭਵਨ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ, ਤਹਿਸੀਲ ਦਫ਼ਤਰ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ, ਤਹਿਸੀਲ ਦਫ਼ਤਰ ਬੁਢਲਾਡਾ, ਬਲਰਾਜ ਸਿੰਘ ਭੂੰਦੜ ਕਾਲਜ ਸਰਦੂਲਗੜ੍ਹ, ਤਹਿਸੀਲ ਦਫ਼ਤਰ ਸਰਦੂਲਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ ਵਿਖੇ ਸਿਖਲਾਈ ਕੇਂਦਰਾਂ ’ਚ ਤਜਰਬੇਕਾਰ ਫ਼ੀਲਡ ਟਰੇਨਰਾਂ ਵਲੋਂ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਆਬਾਦੀ ਗਣਨਾ ਦੀ ਸਮੁੱਚੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟਰੇਨਰਾਂ ਵਲੋਂ ਜ਼ਮੀਨੀ ਪੱਧਰ ’ਤੇ ਅੰਕੜੇ ਇਕੱਠੇ ਕਰਨ, ਫਾਰਮਾਂ ਨੂੰ ਸਹੀ ਤਰੀਕੇ ਨਾਲ ਭਰਨ ਅਤੇ ਤਕਨੀਕੀ ਪਹਿਲੂਆਂ ਨੂੰ ਧਿਆਨ ’ਚ ਰੱਖਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਤਾਂ ਜੋ ਫ਼ੀਲਡ ’ਚ ਕੰਮ ਕਰਨ ਦੌਰਾਨ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪੇਸ਼ ਨਾ ਆਵੇ।
ਪਿਛਲੀ ਖ਼ਬਰ ਬਲਕਾਰ ਸਿੰਘ ਸਹੋਤਾ ਭਾਜਪਾ ਐਸ.ਸੀ. ਮੋਰਚਾ ਦੇ ਸੂਬਾ ਸਕੱਤਰ ਨਿਯੁਕਤ ਅਗਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਵਲੋਂ ਯੂਥ ਫੈਸਟੀਵਲ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।