22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜਸਨੂਰਦੀਪ ਸਿੰਘ ਨੇ ਨੈਸ਼ਨਲ ਗਤਕਾ ਚੈਂਪੀਅਨਸ਼ਿਪ ’ਚ ਜਿੱਤਿਆ ਕਾਂਸੀ ਦਾ ਤਗਮਾ

ਬਠਿੰਡਾ, 21 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਗਤਕਾ ਫੈਡਰੇਸ਼ਨ ਆਫ਼ ਇੰਡੀਆ ਵਲੋਂ ਹਰਿਆਣਾ ਗਤਕਾ ਐਸੋਸੀਏਸ਼ਨ ਦੀ ਅਗਵਾਈ ਹੇਠ ਗੁਰੂ ਨਾਨਕ ਡਿਫੈਂਸ ਅਕੈਡਮੀ, ਰਤੀਆ (ਹਰਿਆਣਾ) ‘ਚ ਚੈਂਪੀਅਨਸ਼ਿਪ ਕਰਵਾਈ ਗਈ। ਜਿਸ ਵਿਚ ਦੇਸ ਦੇ 20 ਰਾਜਾਂ ਦੇ ਖਿਡਾਰੀਆਂ ਨੇ ਭਾਗ ਲਿਆ।

ਜਸਨੂਰਦੀਪ ਸਿੰਘ ਨੈਸ਼ਨਲ ਗਤਕਾ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ ਦਿਖਾਉਂਦੇ ਹੋਏ। 22-10-2026
ਬਠਿੰਡਾ, 21 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਗਤਕਾ ਫੈਡਰੇਸ਼ਨ ਆਫ਼ ਇੰਡੀਆ ਵਲੋਂ ਹਰਿਆਣਾ ਗਤਕਾ ਐਸੋਸੀਏਸ਼ਨ ਦੀ ਅਗਵਾਈ ਹੇਠ ਗੁਰੂ ਨਾਨਕ ਡਿਫੈਂਸ ਅਕੈਡਮੀ, ਰਤੀਆ (ਹਰਿਆਣਾ) ‘ਚ ਚੈਂਪੀਅਨਸ਼ਿਪ ਕਰਵਾਈ ਗਈ। ਜਿਸ ਵਿਚ ਦੇਸ ਦੇ 20 ਰਾਜਾਂ ਦੇ ਖਿਡਾਰੀਆਂ ਨੇ ਭਾਗ ਲਿਆ। ਇਸ ਦੌਰਾਨ ਸਰਦਾਰ ਹਰੀ ਸਿੰਘ ਨਲੂਆ ਗਤਕਾ ਅਖਾੜਾ ਪਿੰਡ ਭੁੱਚੋ ਖ਼ੁਰਦ ਦੇ ਹੋਣਹਾਰ ਖਿਡਾਰੀ ਅਤੇ ਚੌਥੀ ਜਮਾਤ ਦੇ ਵਿਦਿਆਰਥੀ ਜਸ਼ਨੂਰਦੀਪ ਸਿੰਘ ਨੇ 10 ਵੀਂ ਨੈਸ਼ਨਲ ਜੂਨੀਅਰ ਤੇ ਸਬ-ਜੂਨੀਅਰ ਗਤਕਾ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਿੰਡ ਭੁੱਚੋ ਖ਼ੁਰਦ ਅਖਾੜਾ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਖ਼ਾਲਸਾ ਨੇ ਦੱਸਿਆ ਕਿ ਜਸਨੂਰਦੀਪ ਸਿੰਘ ਕੋਠਾਗੁਰੂ ਨੇ ਪੰਜਾਬ ਵਲੋਂ ਖੇਡਦਿਆਂ ਅੰਡਰ-11 ਵਰਗ ਦੇ ਸਿੰਗਲ ਸੋਟੀ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਹਾਸਿਲ ਕੀਤਾ। ਜਸਨੂਰਦੀਪ ਸਿੰਘ ਦੀ ਇਸ ਪ੍ਰਾਪਤੀ ‘ਤੇ ਅਕੈਡਮੀ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਸਕੂਲ ਪਹੁੰਚਣ ‘ਤੇ ਉਸ ਨੂੰ ਮੁਬਾਰਕਬਾਦ ਦਿੱਤੀ ਗਈ।
ਪਿਛਲੀ ਖ਼ਬਰ ਜਸਪਾਲ ਮਾਨਖੇੜਾ ਦੇ ਨਾਵਲ ‘ਹਵੇਲੀਆਲਾ’ ਨੂੰ ਭਾਸ਼ਾ ਵਿਭਾਗ ਪੰਜਾਬ ਦਾ ਸਰਵੋਤਮ ਨਾਵਲ ਐਵਾਰਡ ਅਗਲੀ ਖ਼ਬਰ ਪਿੰਡ ਪਹੂਵਿੰਡ ਦੇ ਖਿਡਾਰੀ ਬਣੇ ਪੰਜਾਬ ਸਕੂਲ ਅੰਤਰ ਜ਼ਿਲ੍ਹਾ ਐਥਲੈਟਿਕਸ ਮੀਟ ਦੇ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।