22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਲਈ ਕੈਂਡਲ ਮਾਰਚ ਅੱਜ

ਬਠਿੰਡਾ, 21 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਨਸ਼ਿਆਂ ਖ਼ਿਲਾਫ਼ ਲੜਦਿਆਂ ਕੁਰਬਾਨੀ ਕਰਨ ਵਾਲੇ ਮਾਨਸਾ ਦੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਅਤੇ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਤੇ ਨਸ਼ਿਆਂ ਕਾਰਨ ਬਰਬਾਦ ਹੋ ਰਹੇ ਨੌਜਵਾਨਾਂ ਦੀਆਂ ਜਾਨਾਂ ਬਚਾਉਣ ਦੇ ਮਕਸਦ ਨਾਲ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਅਤੇ ਇਨਸਾਫ਼ ਪਸੰਦ ਧਿਰਾਂ ਵਲੋਂ ਅੱਜ ਬਠਿੰਡਾ ਵਿਖੇ ਕੈਂਡਲ ਮਾਰਚ ਕੀਤਾ ਜਾਵੇਗਾ। ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਸੀਨੀਅਰ ਉਪ-ਪ੍ਰਧਾਨ ਡਾ.

ਅਜੀਤ ਡੈਸਕ 22-10-2026
ਬਠਿੰਡਾ, 21 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਨਸ਼ਿਆਂ ਖ਼ਿਲਾਫ਼ ਲੜਦਿਆਂ ਕੁਰਬਾਨੀ ਕਰਨ ਵਾਲੇ ਮਾਨਸਾ ਦੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਅਤੇ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਤੇ ਨਸ਼ਿਆਂ ਕਾਰਨ ਬਰਬਾਦ ਹੋ ਰਹੇ ਨੌਜਵਾਨਾਂ ਦੀਆਂ ਜਾਨਾਂ ਬਚਾਉਣ ਦੇ ਮਕਸਦ ਨਾਲ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਅਤੇ ਇਨਸਾਫ਼ ਪਸੰਦ ਧਿਰਾਂ ਵਲੋਂ ਅੱਜ ਬਠਿੰਡਾ ਵਿਖੇ ਕੈਂਡਲ ਮਾਰਚ ਕੀਤਾ ਜਾਵੇਗਾ। ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਸੀਨੀਅਰ ਉਪ-ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਨੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਇਕਜੁੱਟ ਹੋਣ ਅਤੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਇਹ ਕੈਂਡਲ ਮਾਰਚ 22 ਅਕਤੂਬਰ ਨੂੰ ਸ਼ਾਮ 5:30 ਵਜੇ ਫ਼ਾਇਰ ਬ੍ਰਿਗੇਡ ਚੌਕ ਬਠਿੰਡਾ ਤੋਂ ਸ਼ੁਰੂ ਹੋਵੇਗਾ, ਜੋ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚ ਦੀ ਹੁੰਦਾ ਹੋਇਆ, ਮੁੜ ਫ਼ਾਇਰ ਬ੍ਰਿਗੇਡ ਚੌਕ ਵਿਚ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮਾਰਚ ਦਾ ਮੁੱਖ ਉਦੇਸ਼ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਦੇ ਖਾਤਮੇ ਲਈ ਸਾਂਝੇ ਯਤਨਾਂ ਦੀ ਲੋੜ ਨੂੰ ਉਭਾਰਨਾ ਹੈ।
ਪਿਛਲੀ ਖ਼ਬਰ ਸੈਕਟਰੀ ਹਰਮੇਲ ਸਿੰਘ ਸਿੱਧੂ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਗੋਨਿਆਣਾ ਮਾਰਕੀਟ ਕਮੇਟੀ ਦੇ ਪ੍ਰਬੰਧਕਾਂ ਵਲੋਂ ਵੱਖ-ਵੱਖ ਦਾਣਾ ਮੰਡੀਆਂ ਦਾ ਕੀਤਾ ਦੌਰਾ- ਭੋਖੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।