22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਵਜੋਤ ਸਿੰਘ ਗੁਣੀ ਅਤੇ ਟੀਮ ਵਲੋਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ

ਰਾਮਾਂ ਮੰਡੀ, 21 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਨੌਜਵਾਨ ਆਗੂ ਨਵਜੋਤ ਸਿੰਘ ਗੁਣੀ ਅਤੇ ਟੀਮ ਵਲੋਂ ਮਾਨਸਾ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਨਿਵਾਸ ‘ਤੇ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਟੀਮ ਨੇ ਸ਼ਹੀਦ ਦੇ ਪਿਤਾ ਭੀਮ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਹਮਦਰਦੀ ਪ੍ਰਗਟ ਕੀਤੀ।

ਅਜੀਤ ਡੈਸਕ 22-10-2026
ਰਾਮਾਂ ਮੰਡੀ, 21 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਨੌਜਵਾਨ ਆਗੂ ਨਵਜੋਤ ਸਿੰਘ ਗੁਣੀ ਅਤੇ ਟੀਮ ਵਲੋਂ ਮਾਨਸਾ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਨਿਵਾਸ ‘ਤੇ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਟੀਮ ਨੇ ਸ਼ਹੀਦ ਦੇ ਪਿਤਾ ਭੀਮ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਹਮਦਰਦੀ ਪ੍ਰਗਟ ਕੀਤੀ। ਪਰਵਿੰਦਰ ਸਿੰਘ ਝੋਟਾ ਇਕ ਸੋਚ ਸੀ, ਜਿਸ ਨੇ ‘ਨਸ਼ਾ ਰੋਕੋ-ਰੁਜ਼ਗਾਰ ਦਿਓ’ ਮੁਹਿੰਮ ਰਾਹੀਂ ਨਸ਼ਾ-ਮੁਕਤ ਪੰਜਾਬ ਲਈ ਸ਼ਲਾਘਾਯੋਗ ਕੰਮ ਕੀਤਾ। ਉਹ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਦਿਨ-ਰਾਤ ਲੜ ਰਿਹਾ ਸੀ। 13 ਅਕਤੂਬਰ ਨੂੰ ਫੇਸਬੁੱਕ ਲਾਈਵ ਦੌਰਾਨ ਨਸ਼ਾ ਵਿਕਰੀ ਦਾ ਵਿਰੋਧ ਕਰਦੇ ਹੋਏ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜੋ ਕਿ ਪੰਜਾਬ ਲਈ ਬਹੁਤ ਵੱਡਾ ਘਾਟਾ ਹੈ। ਨਵਜੋਤ ਸਿੰਘ ਗੁਣੀ ਨੇ ਕਿਹਾ ‘ਸ਼ਹੀਦ ਪਰਵਿੰਦਰ ਸਿੰਘ ਝੋਟਾ ਪੰਜਾਬ ਲਈ ਸ਼ਹੀਦ ਹੋਇਆ ਹੈ। ਉਸ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਅਸੀਂ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ।
ਪਿਛਲੀ ਖ਼ਬਰ ਝੋਨੇ ਦੀ ਆਮਦ ਨਾਲ ਨੱਕੋ-ਨੱਕ ਭਰੀਆਂ ਰਾਮਪੁਰਾ ਫੂਲ ਦੀਆਂ ਮੰਡੀਆਂ ਅਗਲੀ ਖ਼ਬਰ 10 ਨਵੰਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ‘ਪੰਜਾਬ ਬਚਾਉ ਯਾਤਰਾ’ ਸੰਬੰਧੀ ਯੂਥ ਅਕਾਲੀ ਦਲ ਦੀ ਭਰਵੀਂ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।