22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬਿਜਲੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਸਰਦੂਲਗੜ੍ਹ, 21 ਅਕਤੂਬਰ (ਜੀ. ਐਮ.

ਅਜੀਤ ਡੈਸਕ 22-10-2026
ਸਰਦੂਲਗੜ੍ਹ, 21 ਅਕਤੂਬਰ (ਜੀ.ਐਮ.ਅਰੋੜਾ)- ਸਾਂਝੇ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਸਬ-ਡਵੀਜ਼ਨ ਸਰਦੂਲਗੜ੍ਹ ਦੀਆਂ ਬਿਜਲੀ ਮੁਲਾਜ਼ਮ ਜਥੇਬੰਦੀਆਂ ਵਲੋਂ 21 ਤੇ 22 ਅਕਤੂਬਰ ਦੀ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਲੰਬੇ ਸਮੇਂ ਤੋਂ ਜਾਣਬੁੱਝ ਕੇ ਮੰਗਾਂ ਨੂੰ ਲਟਕਾਇਆ ਜਾ ਰਿਹਾ ਹੈ, ਜਿਸ ਕਰ ਕੇ ਉਨ੍ਹਾਂ ’ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ 17 ਜੁਲਾਈ 2020 ਦੇ ਨੋਟੀਫ਼ਿਕੇਸ਼ਨ ਨੂੰ ਰੱਦ ਕੀਤਾ ਜਾਵੇ, 7ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਲਾਭ ਦਿੱਤੇ ਜਾਣ, 35,400 ਰੁਪਏ ਦਾ ਮੁਢਲਾ ਤਨਖ਼ਾਹ ਸਕੇਲ ਲਾਗੂ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬਲਕਰਨ ਸਿੰਘ, ਬਲਕਾਰ ਸਿੰਘ, ਬਲਵੀਰ ਸਿੰਘ, ਸੁਨੀਲ ਕੁਮਾਰ, ਸੁਖਜੀਤ ਸਿੰਘ, ਕਰਨ ਗਰਗ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਪਿੰਦਰ ਸਿੰਘ, ਨਾਗੋਰ ਸਿੰਘ, ਰਮੇਸ਼ ਕੁਮਾਰ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਮੁਕੰਮਲ ਅਗਲੀ ਖ਼ਬਰ ਝੋਟੇ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲਈ ਧਰਨਾ 9ਵੇਂ ਦਿਨ ਵੀ ਜਾਰੀ ਵੱਡੀ ਗਿਣਤੀ ’ਚ ਲੋਕ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।