ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਮੋਮਬੱਤੀ ਮਾਰਚ ਕੱਢਿਆ
ਬਰੇਟਾ, 23 ਅਕਤੂਬਰ (ਪਾਲ ਸਿੰਘ ਮੰਡੇਰ)- ਪਿੰਡ ਮੰਡੇਰ ਦੇ ਨੌਜਵਾਨਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਤੇ ਪੰਜਾਬ ਸਰਕਾਰ ਵਲੋਂ ਇਸ ਮਾਮਲੇ ’ਚ ਵਰਤੀ ਗਈ ਢਿੱਲ ਦੇ ਰੋਸ ਵਜੋਂ ਮੋਮਬੱਤੀ ਮਾਰਚ ਕੀਤਾ ਗਿਆ। ਇਹ ਮਾਰਚ ਗੁਰਦੁਆਰਾ ਸਾਹਿਬ ਅਰਦਾਸ ਕਰਨ ਉਪਰੰਤ ਸ਼ੁਰੂ ਕੀਤਾ ਗਿਆ ਤੇ ਸਾਰੇ ਨਗਰ ਨੇ ਇਸ ਮਾਰਚ ਵਿਚ ਵਧ ਚੜ੍ਹ ਕੇ ਹਿੱਸਾ ਲਿਆ।
ਅਜੀਤ ਡੈਸਕ
24-10-2026