ਬੁਢਲਾਡਾ ਨਗਰ ਕੌਂਸਲ ਵਲੋਂ ਦੁਕਾਨਾਂ ਬਾਹਰ ਪਿਆ ਸਾਮਾਨ ਜ਼ਬਤ
ਬੁਢਲਾਡਾ, 23 ਅਕਤੂਬਰ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ’ਚ ਨਾਜਾਇਜ਼ ਕਬਜ਼ਿਆਂ ਕਾਰਨ ਪ੍ਰਭਾਵਿਤ ਹੋ ਰਹੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਵਲੋਂ ਕੀਤੇ ਆਰਜ਼ੀ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਇਸ ਦੌਰਾਨ ਦੁਕਾਨਾਂ ਦੇ ਬਾਹਰ ਪਿਆ ਸਮਾਨ ਚੁੱਕ ਕੇ ਨਗਰ ਕੌਂਸਲ ਨੇ ਆਪਣੇ ਕਬਜ਼ੇ ’ਚ ਲੈ ਲਿਆ।
ਅਜੀਤ ਡੈਸਕ
24-10-2026