25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਵਿਵੇਕ ਗਰਗ ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਬਣੇ

ਰਾਮਪੁਰਾ ਫੂਲ, 24 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਭਾਰਤੀ ਜਨਤਾ ਪਾਰਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਬਠਿੰਡਾ ਦੇ ਰਾਮਪੁਰਾ ਫੂਲ ਵਾਸੀ ਸੀਨੀਅਰ ਭਾਜਪਾ ਆਗੂ ਵਿਵੇਕ ਗਰਗ ਨੂੰ ਪੰਜਾਬ ਪ੍ਰਦੇਸ਼ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਵਿਵੇਕ ਗਰਗ ਨੂੰ ਸੂਬਾ ਕਾਰਜਕਾਰਨੀ ’ਚ ਇਹ ਜ਼ਿੰਮੇਵਾਰੀ ਮਿਲਣ ’ਤੇ ਜ਼ਿਲ੍ਹਾ ਬਠਿੰਡਾ ਤੋਂ ਇਲਾਵਾ ਹਲਕਾ ਰਾਮਪੁਰਾ ਫੂਲ ਦੇ ਭਾਜਪਾ ਆਗੂਆਂ ਤੋਂ ਇਲਾਵਾ ਮੰਡਲਾ, ਮੋਰਚਿਆਂ ਸਮੇਤ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਅਜੀਤ ਡੈਸਕ 25-10-2026
ਰਾਮਪੁਰਾ ਫੂਲ, 24 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਭਾਰਤੀ ਜਨਤਾ ਪਾਰਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਬਠਿੰਡਾ ਦੇ ਰਾਮਪੁਰਾ ਫੂਲ ਵਾਸੀ ਸੀਨੀਅਰ ਭਾਜਪਾ ਆਗੂ ਵਿਵੇਕ ਗਰਗ ਨੂੰ ਪੰਜਾਬ ਪ੍ਰਦੇਸ਼ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਵਿਵੇਕ ਗਰਗ ਨੂੰ ਸੂਬਾ ਕਾਰਜਕਾਰਨੀ ’ਚ ਇਹ ਜ਼ਿੰਮੇਵਾਰੀ ਮਿਲਣ ’ਤੇ ਜ਼ਿਲ੍ਹਾ ਬਠਿੰਡਾ ਤੋਂ ਇਲਾਵਾ ਹਲਕਾ ਰਾਮਪੁਰਾ ਫੂਲ ਦੇ ਭਾਜਪਾ ਆਗੂਆਂ ਤੋਂ ਇਲਾਵਾ ਮੰਡਲਾ, ਮੋਰਚਿਆਂ ਸਮੇਤ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਆਪਣੀ ਨਿਯੁਕਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆ ਵਿਵੇਕ ਗਰਗ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸੁਲੂ, ਸੂਬਾ ਜਨਰਲ ਸਕੱਤਰ ਅਤੇ ਜ਼ੋਨਲ ਇੰਚਾਰਜ ਜੀਵਨ ਗਰਗ, ਭਾਜਪਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਸਮੇਤ ਪੰਜਾਬ ਭਾਜਪਾ ਦੇ ਸਮੂਹ ਸੀਨੀਅਰ ਭਾਜਪਾ ਆਗੂਆਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਸ਼ਗਨਦੀਪ ਬਣੇ ਯੂਥ ਕਾਂਗਰਸ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਅਗਲੀ ਖ਼ਬਰ ‘ਮਾਮਲਾ ਪੰਡਿਤ ਕਮਲੇਸ਼ ਮਿਸ਼ਰਾ ਦੀ ਖ਼ੁਦਕੁਸ਼ੀ ਦਾ’ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਪਰਸਰਾਮ ਨਗਰ ਚੌਂਕ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।