ਸਿਹਤ ਬੀਮਾ ਕਾਰਡਾਂ ਦੀ ਵੰਡ ਲਈ 25 ਤੇ 26 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ
ਰਾਮਾਂ ਮੰਡੀ, 24 ਅਕਤੂਬਰ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਦੀ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਤਹਿਤ ਬਣ ਕੇ ਆਏ ਸਿਹਤ ਬੀਮਾ ਕਾਰਡਾਂ ਦੀ ਵੰਡ ਲਈ 25 ਅਤੇ 26 ਅਕਤੂਬਰ ਨੂੰ ਸਿਵਲ ਹਸਪਤਾਲ ਰਾਮਾਂ ਮੰਡੀ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਬਲਾਕ ਪ੍ਰਧਾਨ ਆਪ ਬੰਟੀ ਗਰਗ ਨੇ ਸਮੂਹ ਐਮ ਸੀ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਵਾਰਡਾਂ ਵਿਚ ਲਾਭਪਾਤਰੀਆਂ ਨੂੰ ਸੂਚਿਤ ਕਰਨ, ਤਾਂ ਜੋ ਜਿਨ੍ਹਾਂ ਲਾਭਪਾਤਰੀਆਂ ਦੇ ਕਾਰਡ ਬਣਵਾਏ ਹਨ, ਉਹ ਨਿਰਧਾਰਿਤ ਸਮੇਂ ਦੌਰਾਨ ਹਸਪਤਾਲ ਪਹੁੰਚ ਕੇ ਆਪਣੇ ਕਾਰਡ ਪ੍ਰਾਪਤ ਕਰ ਸਕਣ।
ਅਜੀਤ ਡੈਸਕ
25-10-2026