ਬਠਿੰਡਾ ਦੇ ਸ਼ਹਿਰੀ ਅਤੇ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਹੁਨਰ ਕੋਰਸ
ਬਠਿੰਡਾ, 28 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸਿਹਤ ਦੇਖਭਾਲ ਨਾਲ ਸਬੰਧਿਤ ਸਿਖ਼ਲਾਈ ਲਈ ਜ਼ਿਲ੍ਹਾ ਬਠਿੰਡਾ ਦੇ ਸ਼ਹਿਰੀ ਅਤੇ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਹੁਨਰ ਵਿਕਾਸ ਕੋਰਸ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਮੈਡਮ ਕੰਚਨ ਨੇ ਦੱਸਿਆ ਕਿ ਇਸ ਤਹਿਤ ਪੇਲੀਏਟਿਵ ਕੇਅਰ ਅਸਿਸਟੈਂਟ ਦੀਪ ਨਰਸਿੰਗ ਇੰਸਟੀਟਿਊਟ, ਲਹਿਰਾ ਮੁਹੱਬਤ ਰਾਮਪੁਰਾ ਫੂਲ, ਬਠਿੰਡਾ ਅਤੇ ਸਰਸਵਤੀ ਇੰਸਟੀਟਿਊਟ ਆਫ਼ ਨਰਸਿੰਗ ਮੌੜ ਵਿਖੇ ਮੁਫ਼ਤ ਸਿਖ਼ਲਾਈ ਦਿੱਤੀ ਜਾਵੇਗੀ।
ਬਠਿੰਡਾ, 28 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸਿਹਤ ਦੇਖਭਾਲ ਨਾਲ ਸਬੰਧਿਤ ਸਿਖ਼ਲਾਈ ਲਈ ਜ਼ਿਲ੍ਹਾ ਬਠਿੰਡਾ ਦੇ ਸ਼ਹਿਰੀ ਅਤੇ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਹੁਨਰ ਵਿਕਾਸ ਕੋਰਸ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਮੈਡਮ ਕੰਚਨ ਨੇ ਦੱਸਿਆ ਕਿ ਇਸ ਤਹਿਤ ਪੇਲੀਏਟਿਵ ਕੇਅਰ ਅਸਿਸਟੈਂਟ ਦੀਪ ਨਰਸਿੰਗ ਇੰਸਟੀਟਿਊਟ, ਲਹਿਰਾ ਮੁਹੱਬਤ ਰਾਮਪੁਰਾ ਫੂਲ, ਬਠਿੰਡਾ ਅਤੇ ਸਰਸਵਤੀ ਇੰਸਟੀਟਿਊਟ ਆਫ਼ ਨਰਸਿੰਗ ਮੌੜ ਵਿਖੇ ਮੁਫ਼ਤ ਸਿਖ਼ਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਟਰੇਨਿੰਗ ਤਿੰਨ ਤੋਂ ਚਾਰ ਮਹੀਨੇ ਦੀ ਹੋਵੇਗੀ ਅਤੇ ਬਿਨ੍ਹਾਂ ਕਿਸੇ ਫੀਸ ਦੇ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਜਾਵੇਗੀ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸ਼ਹਿਰੀ ਅਤੇ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਹੁਨਰਮੰਦ ਤੇ ਆਤਮ ਨਿਰਭਰ ਬਨਾਉਣਾ ਅਤੇ ਸਿਹਤ ਸੈਕਟਰ ਵਿਚ ਪਾਲੀਏਟਿਵ ਕੇਅਰ ਅਸਿਸਟੈਂਟ ਦੀ ਕਮੀ ਨੂੰ ਵੀ ਪੂਰਾ ਕਰਨਾ ਹੈ ਤਾਂ ਜੋ ਸਿਖਿਆਰਥੀ ਇਸ ਸਕੀਮ ਦਾ ਲਾਭ ਉਠਾ ਕੇ ਆਪਣੇ ਤੇ ਆਪਣੇ ਪਰਿਵਾਰ ਦਾ ਜੀਵਨ ਪੱਧਰ ਵੀ ਉੱਚਾ ਚੁੱਕ ਸਕਣ। ਇਸ ਕੋਰਸ ਲਈ 18 ਤੋਂ 35 ਸਾਲ ਦੇ, 12ਵੀਂ ਪਾਸ ਮੁੰਡੇ ਅਤੇ ਕੁੜੀਆਂ ਟਰੇਨਿੰਗ ਪ੍ਰਾਪਤ ਕਰ ਸਕਦੇ ਹਨ। ਚਾਹਵਾਨ ਉਮੀਦਵਾਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਨੇੜੇ ਚਿਲਡਰਨ ਪਾਰਕ ਬਠਿੰਡਾ ਵਿਚ ਜ਼ਿਲ੍ਹਾ ਪ੍ਰੋਗਰਾਮ ਮੈਨੇਜਮੈਂਟ ਯੂਨਿਟ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।